ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

Wednesday, Sep 04, 2024 - 12:33 PM (IST)

ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਬਰੇਲੀ - ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਵਿੱਚ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਵਧੀਕ ਪੁਲਸ ਸੁਪਰਡੈਂਟ ਮੁਕੇਸ਼ ਚੰਦਰ ਮਿਸ਼ਰਾ ਨੇ ਬੁੱਧਵਾਰ ਨੂੰ ਦੱਸਿਆ ਕਿ ਫਤਿਹਗੰਜ ਇਲਾਕੇ 'ਚ ਬਰੇਲੀ-ਰਾਮਪੁਰ ਹਾਈਵੇਅ 'ਤੇ ਮੰਗਲਵਾਰ ਰਾਤ ਕਰੀਬ 11 ਵਜੇ ਇਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...

ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਯਾਸੀਨ (45), ਉਸ ਦੀ ਪਤਨੀ ਚਮਨ (40) ਅਤੇ ਬੇਟੀ ਫਿਰੋਜ਼ੀਨ (20) ਸੜਕ 'ਤੇ ਡਿੱਗ ਪਏ, ਜਿਹਨਾਂ ਨੂੰ ਟਰੱਕ ਕੁਚਲਦਾ ਹੋਇਆ ਨਿਕਲ ਗਿਆ। ਇਸ ਨਾਲ ਉਹਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਰਨ ਵਾਲੇ ਤਿੰਨੋਂ ਲੋਕ ਰਾਮਪੁਰ ਜ਼ਿਲ੍ਹੇ ਦੇ ਮਿਲਕ ਥਾਣਾ ਖੇਤਰ ਸਥਿਤ ਖਟਾ ਨਗਰੀਆ ਦੇ ਰਹਿਣ ਵਾਲੇ ਸਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਟਰੱਕ ਨੂੰ ਟਰੇਸ ਕਰਨ ਲਈ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News