ਬੇਲਗਾਮ ਹੋਣ ਲੱਗਾ ਕੋਰੋਨਾ, ਪਿਛਲੇ 6 ਮਹੀਨੇ ਦਾ ਟੁੱਟਿਆ ਰਿਕਾਰਡ, ਇਕ ਦਿਨ 'ਚ ਆਏ 3000 ਤੋਂ ਪਾਰ ਮਾਮਲੇ

03/30/2023 12:54:36 PM

ਨਵੀਂ ਦਿੱਲੀ- ਭਾਰਤ ਵਿਚ ਕੋਰੋਨਾ ਵਾਇਰਸ ਮੁੜ ਤੋਂ ਬੇਲਗਾਮ ਹੋਣ ਲੱਗਾ ਹੈ। ਇਕ ਦਿਨ 'ਚ ਕੋਰੋਨਾ ਵਾਇਰਸ ਦੇ 3,016 ਨਵੇਂ ਮਾਮਲੇ ਆਏ ਹਨ, ਜਿਸ ਤੋਂ ਬਾਅਦ ਦੇਸ਼ 'ਚ ਹੁਣ ਤੱਕ ਪੀੜਤ ਲੋਕਾਂ ਦੀ ਗਿਣਤੀ ਵਧ ਕੇ 4,47,12,692 ਹੋ ਗਈ ਹੈ। ਪਿਛਲੇ 6 ਮਹੀਨੇ 'ਚ ਸਾਹਮਣੇ ਆਏ ਇਹ ਸਭ ਤੋਂ ਜ਼ਿਆਦਾ ਮਾਮਲੇ ਹਨ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 13,509 'ਤੇ ਪਹੁੰਚ ਗਈ ਹੈ। 

ਇਹ ਵੀ ਪੜ੍ਹੋ- ਦੇਸ਼ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 24 ਘੰਟਿਆਂ 'ਚ 2,151 ਨਵੇਂ ਮਾਮਲੇ ਆਏ ਸਾਹਮਣੇ

ਇਸ ਤੋਂ ਪਹਿਲਾਂ ਪਿਛਲੇ ਸਾਲ ਦੋ ਅਕਤੂਬਰ ਨੂੰ 3,375 ਰੋਜ਼ਾਨਾ ਮਾਮਲੇ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿਚ ਲਾਗ ਨਾਲ 3, ਦਿੱਲੀ 'ਚ 2 ਅਤੇ ਹਿਮਾਚਲ ਪ੍ਰਦੇਸ਼ 'ਚ 1 ਮਰੀਜ਼ ਦੀ ਮੌਤ ਮਗਰੋਂ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 5,30,862 ਹੋ ਗਈ ਹੈ।

ਇਹ ਵੀ ਪੜ੍ਹੋ- ਸਾਵਧਾਨ! ਕਈ ਦਿਨਾਂ ਤੋਂ ਹੈ ਬੁਖ਼ਾਰ ਜਾਂ ਖੰਘ, ਹੋ ਸਕਦੈ H3N2 ਵਾਇਰਸ, ਜਾਣੋ ਰੋਕਥਾਮ ਦੇ ਤਰੀਕੇ

ਭਾਰਤ ਵਿਚ ਲਾਗ ਦੀ ਰੋਜ਼ਾਨਾ ਦਰ 2.73 ਫ਼ੀਸਦੀ ਅਤੇ ਹਫ਼ਤਾਵਾਰੀ ਦਰ 1.71 ਫ਼ੀਸਦੀ ਹੈ। ਅੰਕੜਿਆਂ ਮੁਤਾਬਕ ਦੇਸ਼ ਵਿਚ ਅਜੇ ਵੀ 13,509 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.03 ਫ਼ੀਸਦੀ ਹੈ। ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ 98.78 ਫ਼ੀਸਦੀ ਹੈ। ਹੁਣ ਤੱਕ ਕੁੱਲ 4,41,68,321 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਸਿਹਤ ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਭਾਰਤ ਵਿਚ ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀ 220.56 ਕਰੋੜ ਖ਼ੁਰਾਕਾਂ ਲਾਈਆਂ ਜਾ ਚੁੱਕੀਆਂ ਹਨ। 


Tanu

Content Editor

Related News