ਨਵੇਂ ਸਾਲ ਦੀਆਂ ਛੁੱਟੀਆਂ ਕਾਰਨ ਬੰਦ ਹੋਇਆ ਇਹ ਹਾਈਵੇਅ, ਆਵਾਜਾਈ ਪ੍ਰਭਾਵਿਤ

Tuesday, Dec 31, 2024 - 10:43 AM (IST)

ਨਵੇਂ ਸਾਲ ਦੀਆਂ ਛੁੱਟੀਆਂ ਕਾਰਨ ਬੰਦ ਹੋਇਆ ਇਹ ਹਾਈਵੇਅ, ਆਵਾਜਾਈ ਪ੍ਰਭਾਵਿਤ

ਮੁੰਬਈ : ਨਵੇਂ ਸਾਲ ਦੇ ਮੌਕੇ ਮਨਾਉ ਵਾਲੇ ਜਸ਼ਨ ਤੋਂ ਪਹਿਲਾਂ ਭਾਰੀ ਵਾਹਨਾਂ ਦੀ ਆਵਾਜਾਈ ਅਤੇ ਕਈ ਮਾਰਗਾਂ 'ਤੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਮੁੰਬਈ-ਗੋਆ ਹਾਈਵੇਅ 'ਤੇ ਟ੍ਰੈਫਿਕ ਜਾਮ ਹੋ ਗਿਆ ਹੈ। ਇਕ ਪੁਲਸ ਅਧਿਕਾਰੀ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 181 ਲੋਕਾਂ ਨੂੰ ਲਿਜਾ ਰਿਹਾ ਜਹਾਜ਼ ਹੋਇਆ ਕ੍ਰੈਸ਼, ਮਾਰੇ ਗਏ ਤਕਰੀਬਨ ਸਾਰੇ ਯਾਤਰੀ

ਅਧਿਕਾਰੀ ਨੇ ਦੱਸਿਆ ਕਿ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਵੱਡੀ ਗਿਣਤੀ ਵਿਚ ਲੋਕਾਂ ਦੇ ਗੋਆ ਅਤੇ ਮਹਾਰਾਸ਼ਟਰ ਵਿਚ ਰਾਏਗੜ੍ਹ ਜ਼ਿਲ੍ਹੇ ਦੇ ਅਲੀਬਾਗ ਜਾਣ ਕਾਰਨ ਮੁੰਬਈ ਨੇੜੇ ਲੋਨੇਰੇ, ਮਾਨਗਾਓਂ ਅਤੇ ਇੰਦਾਪੁਰ ਪੋਇਨਾਡ ਦੀਆਂ ਸੜਕਾਂ 'ਤੇ ਸੋਮਵਾਰ ਨੂੰ ਟ੍ਰੈਫਿਕ ਜਾਮ ਰਿਹਾ। ਇਸ ਦੇ ਨਾਲ ਹੀ ਕਈ ਰੂਟਾਂ 'ਤੇ ਚੱਲ ਰਹੇ ਨਿਰਮਾਣ ਕਾਰਜ ਕਾਰਨ ਆਵਾਜਾਈ 'ਚ ਵੀ ਵਿਘਨ ਪੈ ਰਿਹਾ ਹੈ। ਅਧਿਕਾਰੀ ਨੇ ਕਿਹਾ ਕਿ ਹਾਈਵੇਅ ਅਤੇ ਸਥਾਨਕ ਪੁਲਸ ਵਾਹਨਾਂ ਦੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਾਧੂ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News