ਹਾਈਵੇਅ ਪਾਰ ਕਰ ਰਹੇ ਨੌਜਵਾਨ ਨੂੰ ਟਰੱਕ ਨੇ ਦਰੜਿਆ, 100 ਮੀਟਰ ਤੱਕ ਘੜੀਸਿਆ

Tuesday, Dec 16, 2025 - 08:24 AM (IST)

ਹਾਈਵੇਅ ਪਾਰ ਕਰ ਰਹੇ ਨੌਜਵਾਨ ਨੂੰ ਟਰੱਕ ਨੇ ਦਰੜਿਆ, 100 ਮੀਟਰ ਤੱਕ ਘੜੀਸਿਆ

ਮਥੁਰਾ (ਮਾਨਵ) - ਦਿੱਲੀ-ਆਗਰਾ ਰਾਸ਼ਟਰੀ ਰਾਜਮਾਰਗ ’ਤੇ ਛਟੀਕਰਾ ਖੇਤਰ ਦੇ ਨੇੜੇ ਸੋਮਵਾਰ ਸਵੇਰੇ ਇਕ ਤੇਜ਼ ਰਫ਼ਤਾਰ ਟਰੱਕ ਨੇ ਹਾਈਵੇਅ ਪਾਰ ਕਰ ਰਹੇ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਨੌਜਵਾਨ ਟਰੱਕ ’ਚ ਫਸ ਗਿਆ ਅਤੇ ਡਰਾਈਵਰ ਉਸ ਨੂੰ ਲੱਗਭਗ 100 ਮੀਟਰ ਤੱਕ ਘੜੀਸਦਾ ਹੋਇਆ ਲੈ ਗਿਆ। ਚਸ਼ਮਦੀਦਾਂ ਅਨੁਸਾਰ ਹਾਦਸੇ ਤੋਂ ਬਾਅਦ ਡਰਾਈਵਰ ਵਾਹਨ ਨੂੰ ਸੜਕ ’ਤੇ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਪੜ੍ਹੋ ਇਹ ਵੀ - ਅੱਜ ਤੋਂ ਨਹੀਂ ਵੱਜਣਗੀਆਂ ਵਿਆਹ ਦੀਆਂ ‘ਸ਼ਹਿਨਾਈਆਂ’, ਲੱਖਾਂ ਰਹਿਣਗੇ ਕੁਆਰੇ!

ਇਸ ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫ਼ੜੀ ਮਚ ਗਈ ਅਤੇ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ। ਰਾਹਗੀਰਾਂ ਨੇ ਟਰੱਕ ’ਚ ਫਸੇ ਜ਼ਖ਼ਮੀ ਨੌਜਵਾਨ ਨੂੰ ਬਾਹਰ ਕੱਢਿਆ। ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ ਪਰ ਲੱਗਭਗ ਇਕ ਘੰਟੇ ਤੱਕ ਕੋਈ ਐਂਬੂਲੈਂਸ ਨਹੀਂ ਪਹੁੰਚੀ। ਹਾਲਤ ਗੰਭੀਰ ਹੋਣ ’ਤੇ ਪੁਲਸ ਨੇ ਟੈਂਪੂ ਦੀ ਮਦਦ ਨਾਲ ਜ਼ਖ਼ਮੀ ਨੂੰ ਹਸਪਤਾਲ ਭਿਜਵਾਇਆ। ਪੀੜਤ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਫਰਾਰ ਟਰੱਕ ਡਰਾਈਵਰ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ - ਸਕੂਲਾਂ ਦਾ ਬਦਲਿਆ ਸਮਾਂ, ਜਾਣੋ 8ਵੀਂ ਤੱਕ ਦੇ ਬੱਚਿਆਂ ਦੀ ਕੀ ਹੈ ਨਵੀਂ Timing

 

 


author

rajwinder kaur

Content Editor

Related News