ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ ਦੀ ਦਰਦਨਾਕ ਮੌਤ

Sunday, Apr 12, 2026 - 10:41 PM (IST)

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ ਦੀ ਦਰਦਨਾਕ ਮੌਤ

ਮੁਜ਼ੱਫਰਨਗਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਫਲਾਈਓਵਰ ਤੋਂ ਲਗਭਗ 150 ਫੁੱਟ ਹੇਠਾਂ ਖੇਤਾਂ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਅਨੁਸਾਰ, ਇਹ ਹਾਦਸਾ ਪਾਣੀਪਤ-ਖਟੀਮਾ ਨੈਸ਼ਨਲ ਹਾਈਵੇਅ 'ਤੇ ਐਤਵਾਰ ਦੁਪਹਿਰ ਕਰੀਬ 3 ਵਜੇ ਵਾਪਰਿਆ। ਕਾਰ ਵਿੱਚ ਸਵਾਰ ਪੰਜੇ ਨੌਜਵਾਨ ਆਪਸ ਵਿੱਚ ਦੋਸਤ ਸਨ ਅਤੇ ਗੁਰੂਗ੍ਰਾਮ ਤੋਂ ਹਰਿਦੁਆਰ ਘੁੰਮਣ ਲਈ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫ਼ਤਾਰ ਲਗਭਗ 80 ਕਿਲੋਮੀਟਰ ਪ੍ਰਤੀ ਘੰਟਾ ਸੀ, ਜਿਸ ਕਾਰਨ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਗਈ ਅਤੇ ਫਲਾਈਓਵਰ ਦੀ ਰੇਲਿੰਗ ਤੋੜਦੀ ਹੋਈ ਹੇਠਾਂ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ- ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ ਹੋਏ ਭਾਅ

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਪਛਾਣ ਗੁਰੂਗ੍ਰਾਮ ਦੇ ਰਹਿਣ ਵਾਲੇ ਸਾਗਰ, ਹਿਮਾਂਸ਼ੂ ਅਤੇ ਯਸ਼ ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ ਗੁਰੂਗ੍ਰਾਮ ਦਾ ਵਰੁਣ ਅਤੇ ਮੇਰਠ ਦੇ ਖਰਖੌਦਾ ਦਾ ਰਹਿਣ ਵਾਲਾ ਸੁਸ਼ਾਂਤ ਸ਼ਾਮਲ ਹਨ। ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰਕੇ ਕਾਰ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੋਂ ਗੰਭੀਰ ਹਾਲਤ ਨੂੰ ਦੇਖਦਿਆਂ ਜ਼ਖ਼ਮੀਆਂ ਨੂੰ ਮੇਰਠ ਰੈਫਰ ਕਰ ਦਿੱਤਾ ਗਿਆ ਹੈ।

ਐੱਸਐੱਸਪੀ ਸੰਜੇ ਕੁਮਾਰ ਵਰਮਾ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਸੀ ਅਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਸਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!


author

Rakesh

Content Editor

Related News