ਕਰਨਾਟਕ ਦੇ ਸਕੂਲਾਂ ’ਚ ਹਿਜਾਬ ਦੀ ਮੁੜ ਵਾਪਸੀ, ਹਿੰਦੂ ਸੰਗਠਨਾਂ ਵਲੋਂ ਵਿਰੋਧ ਪ੍ਰਦਰਸ਼ਨ ਦਾ ਐਲਾਨ

Tuesday, Oct 24, 2023 - 11:40 AM (IST)

ਕਰਨਾਟਕ ਦੇ ਸਕੂਲਾਂ ’ਚ ਹਿਜਾਬ ਦੀ ਮੁੜ ਵਾਪਸੀ, ਹਿੰਦੂ ਸੰਗਠਨਾਂ ਵਲੋਂ ਵਿਰੋਧ ਪ੍ਰਦਰਸ਼ਨ ਦਾ ਐਲਾਨ

ਬੈਂਗਲੁਰੂ (ਇੰਟ.)- ਕਰਨਾਟਕ ਵਿਚ ਸਾਰੀਆਂ ਪ੍ਰੀਖਿਆਵਾਂ ਵਿਚ ਮੁਸਲਿਮ ਵਿਦਿਆਰਥਣਾਂ ਨੂੰ ਹਿਜਾਬ ਪਹਿਨ ਕੇ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਹ ਫ਼ੈਸਲਾ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦੀ ਪ੍ਰਧਾਨਗੀ ’ਚ ਹੋਈ ਬੈਠਕ ’ਚ ਲਿਆ ਗਿਆ। ਇਸ ਸਬੰਧੀ ਸੂਬੇ ਦੇ ਸਿੱਖਿਆ ਮੰਤਰੀ ਐੱਮ. ਸੀ. ਸੁਧਾਕਰ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਸੀ.ਐੱਮ. ਸਿੱਧਰਮਈਆ ਦੀ ਪ੍ਰਧਾਨਗੀ ’ਚ ਹੋਈ ਬੈਠਕ ’ਚ ਕਰਨਾਟਕ ’ਚ ਮੁਸਲਿਮ ਵਿਦਿਆਰਥਣਾਂ ਨੂੰ ਹਿਜਾਬ ਪਾ ਕੇ ਸਾਰੀਆਂ ਪ੍ਰੀਖਿਆਵਾਂ ’ਚ ਬੈਠਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਲਾਹੌਲ-ਸਪੀਤੀ ਪਿੰਡ ਦੀ ਜ਼ਮੀਨ ਧਸੀ, ਵਸਨੀਕਾਂ ਨੇ ਭੂ-ਵਿਗਿਆਨਕ ਸਰਵੇਖਣ ਦੀ ਕੀਤੀ ਮੰਗ

ਇਸ ਦੌਰਾਨ ਹਿੰਦੂਵਾਦੀ ਸੰਗਠਨਾਂ ਨੇ ਇਸ ਦਾ ਵਿਰੋਧ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਨਵਰੀ ਵਿਚ ਉਡੁਪੀ ਜ਼ਿਲ੍ਹੇ ਦੇ ਇਕ ਸਰਕਾਰੀ ਹਾਈ ਸਕੂਲ ’ਚ ਹਿਜਾਬ ਪਹਿਨਣ ਵਾਲੀਆਂ 6 ਵਿਦਿਆਰਥਣਾਂ ਨੂੰ ਸਕੂਲ ਆਉਣ ਤੋਂ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕਰਨਾਟਕ ’ਚ ਹਿਜਾਬ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਕਰਨਾਟਕ ਸਰਕਾਰ ਨੇ ਸਕੂਲਾਂ ’ਚ ਮੁਸਲਿਮ ਲੜਕੀਆਂ ਦੇ ਹਿਜਾਬ ਪਹਿਨਣ ’ਤੇ ਪਾਬੰਦੀ ਲਗਾ ਦਿੱਤੀ ਸੀ। ਕਰਨਾਟਕ ਸਰਕਾਰ ਦੇ ਇਸ ਫੈਸਲੇ ਖਿਲਾਫ ਸੂਬੇ ਭਰ ’ਚ ਵਿਰੋਧ ਪ੍ਰਦਰਸ਼ਨ ਹੋਏ ਅਤੇ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ, ਜਿੱਥੇ ਕੋਰਟ ਨੇ ਕਲਾਸਰੂਮ ਦੇ ਅੰਦਰ ਹਿਜਾਬ ’ਤੇ ਲੱਗੀ ਪਾਬੰਦੀ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News