ਪਹਾੜੀ ''ਤੇ ਸਥਿਤ ਮੰਦਰ ਦੀਆਂ ਪੌੜੀਆਂ ਤੋਂ ਉਤਰਦੇ ਸਮੇਂ 25 ਸਾਲਾ ਵਿਅਕਤੀ ਦੀ ਮੌਤ
Wednesday, Jan 15, 2025 - 03:02 PM (IST)

ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਤਲਾਸਰੀ ਸਥਿਤ ਮਹਾਲਕਸ਼ਮੀ ਮੰਦਰ ਦੀਆਂ ਪੌੜੀਆਂ ਤੋਂ ਉਤਰਦੇ ਸਮੇਂ 25 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਸ ਦੇ ਪਰਿਵਾਰ ਵਾਲਿਆਂ ਅਨੁਸਾਰ ਸਥਾਨਕ ਨਿਵਾਸੀ ਮਿਲਨ ਡੋਮਬ੍ਰੇ ਮੰਗਲਵਾਰ ਨੂੰ 900 ਪੌੜ੍ਹੀਆਂ ਚੜ੍ਹ ਕੇ ਮੰਦਰ ਗਿਆ ਸੀ ਅਤੇ ਦੇਵੀ ਦੇ ਦਰਸ਼ਨ ਕਰ ਕੇ ਪਰਤ ਰਿਹਾ ਸੀ ਅਤੇ ਇਸ ਦੌਰਾਨ ਅਚਾਨਕ ਉਸ ਦੀ ਸਿਹਤ ਵਿਗੜੀ ਅਤੇ ਉਹ ਡਿੱਗ ਗਿਆ। ਉਸ ਨੂੰ ਕਾਸਾ ਗ੍ਰਾਮੀਣ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : Mark Zuckerberg ਦਾ ਵੱਡਾ ਦਾਅਵਾ : ਜਲਦ ਖ਼ਤਮ ਹੋਵੇਗਾ ਮੋਬਾਇਲ ਦਾ ਦੌਰ, ਆਵੇਗੀ ਇਹ Technology
ਉਸ ਦੇ ਪਰਿਵਾਰ ਨੂੰ ਸ਼ੱਕ ਹੈ ਕਿ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋਈ ਹੈ ਪਰ ਹਸਪਤਾਲ ਦੇ ਮੈਡੀਕਲ ਅਧਿਕਾਰੀ ਡਾ. ਹੇਮੰਤ ਬੇਹੇਰੇ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਦੀ ਪੁਸ਼ਟੀ ਹੋਵੇਗੀ। ਤਲਾਸਰੀ ਸਥਿਤ ਮਹਾਲਕਸ਼ਮੀ ਮੰਦਰ ਇਕ ਲੋਕਪ੍ਰਿਯ ਤੀਰਥ ਸਥਾਨ ਹੈ, ਜਿੱਥੇ ਮੰਗਲਵਾਰ, ਸ਼ੁੱਕਰਵਾਰ ਅਤੇ ਹਫ਼ਤਾਵਾਰੀ 'ਚ ਭਾਰੀ ਭੀੜ ਰਹਿੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8