ਹਿਮਾਚਲ ''ਚ ਕੁਦਰਤੀ ਆਫ਼ਤ; ਮਸੀਹਾ ਬਣੇ ਹਵਾਈ ਫ਼ੌਜ ਦੇ ਜਵਾਨ, ਲੋਕਾਂ ਦਾ ਕੀਤਾ ਰੈਸਕਿਊ
Monday, Aug 28, 2023 - 01:36 PM (IST)
ਧਰਮਸ਼ਾਲਾ- ਹਿਮਾਚਲ ਪ੍ਰਦੇਸ਼ ਵਿਚ ਮੋਹਲੇਧਾਰ ਮੀਂਹ, ਜ਼ਮੀਨ ਖਿਸਕਣ ਅਤੇ ਬੱਦਲ ਫਟਣ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਤਬਾਹੀ ਅਤੇ ਮੌਤਾਂ ਹੋਈਆਂ ਹਨ। ਮੀਂਹ ਪ੍ਰਭਾਵਿਤ ਹਿਮਾਚਲ ਪ੍ਰਦੇਸ਼ 'ਚ ਭਾਰਤੀ ਹਵਾਈ ਫ਼ੌਜ ਦੇ ਜਵਾਨ ਲੋਕਾਂ ਲਈ ਮਸੀਹਾ ਬਣੇ। ਜਵਾਨਾਂ ਨੇ ਜਿੱਥੇ ਮੀਂਹ ਕਾਰਨ ਵੱਖ-ਵੱਖ ਹਿੱਸਿਆਂ 'ਚ ਫਸੇ ਲੋਕਾਂ ਨੂੰ ਬਚਾਇਆ, ਉੱਥੇ ਹੀ ਹੈਲੀਕਾਪਟਰਾਂ ਦੀ ਮਦਦ ਨਾਲ ਖੁਰਾਕ ਸਮੱਗਰੀ ਅਤੇ ਦਵਾਈਆਂ ਦੀ ਖੇਪ ਵੀ ਪਹੁੰਚਾਈ।
ਇਹ ਵੀ ਪੜ੍ਹੋ- ਹਿਮਾਚਲ 'ਚ ਕੁਦਰਤ ਦਾ ਕਹਿਰ; ਹੁਣ ਤੱਕ 372 ਲੋਕਾਂ ਦੀ ਮੌਤ, 2400 ਘਰ ਹੋਏ ਢਹਿ-ਢੇਰੀ
ਮੀਂਹ ਤੋਂ ਪ੍ਰਭਾਵਿਤ ਮੰਡੀ ਜ਼ਿਲ੍ਹੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਬੀਤੇ ਦਿਨੀਂ ਹਵਾਈ ਫ਼ੌਜ ਦੇ ਹੈਲੀਕਾਪਟਰਾਂ ਦੀ ਮਦਦ ਨਾਲ ਖ਼ੁਰਾਕ ਸਮੱਗਰੀ ਅਤੇ ਦਵਾਈਆਂ ਦੀ ਖੇਪ ਪਹੁੰਚਾਈ ਗਈ। ਮੰਡੀ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ਤੱਕ ਪਹੁੰਚਣ ਲਈ ਹਵਾਈ ਫ਼ੌਜ ਦੇ ਹੈਲੀਕਾਪਟਰਾਂ ਦੀ ਵਰਤੋਂ ਕਰਦਾ ਹੈ। ਅਧਿਕਾਰੀਆਂ ਮੁਤਾਬਕ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF) ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਸ਼ੇਹਨੂੰ ਗੌਨੀ ਅਤੇ ਖੋਲਾਨਾਲਾ ਪਿੰਡਾਂ 'ਚ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਫਸੇ 51 ਲੋਕਾਂ ਨੂੰ ਬਚਾਇਆ। ਹਵਾਈ ਫ਼ੌਜ ਵਲੋਂ 24 ਤੋਂ 26 ਅਗਸਤ ਤੱਕ ਰੈਸਕਿਊ ਆਪ੍ਰੇਸ਼ਨ ਚਲਾਇਆ ਗਿਆ।
ਇਹ ਵੀ ਪੜ੍ਹੋ- ਹਿਮਾਚਲ 'ਚ ਮੋਹਲੇਧਾਰ ਮੀਂਹ ਕਾਰਨ ਨੈਸ਼ਨਲ ਹਾਈਵੇਅ ਸਮੇਤ 281 ਸੜਕਾਂ ਬੰਦ
ਹਵਾਈ ਫ਼ੌਜ ਦੇ ਹੈਲੀਕਾਪਟਰਾਂ ਨੇ ਕੁੱਲੂ ਤੋਂ 4 ਮਰੀਜ਼ਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਏਅਰਲਿਫਟ ਕੀਤਾ। ਇਸ ਦੇ ਨਾਲ ਹੀ ਮੰਡੀ ਜ਼ਿਲ੍ਹੇ ਤੋਂ ਦੋ ਗਰਭਵਤੀ ਔਰਤਾਂ ਨੂੰ ਪੀ. ਜੀ. ਆਈ. ਏਅਰਲਿਫਟ ਕੀਤਾ। ਓਧਰ ਮੰਡੀ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੇ ਆਦੇਸ਼ 'ਤੇ ਲੋਕਾਂ ਨੂੰ ਲੋੜਵੰਦ ਚੀਜ਼ਾਂ ਦੀ ਸਪਲਾਈ ਕੀਤੀ ਗਈ। ਦੱਸ ਦੇਈਏ ਕਿ ਮੋਹਲੇਧਾਰ ਮੀਂਹ ਪੈਣ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਹਿਮਾਚਲ 'ਚ ਕਈ ਸੜਕਾਂ ਬਲਾਕ ਹੋ ਗਈਆਂ। ਵੱਡੀ ਗਿਣਤੀ ਵਿਚ ਲੋਕਾਂ ਦੀਆਂ ਜਾਨਾਂ ਚੱਲੀਆਂ ਗਈਆਂ। ਅਜਿਹੇ ਵਿਚ ਮੀਂਹ ਪ੍ਰਭਾਵਿਤ ਇਲਾਕਿਆਂ 'ਚ ਭਾਰਤੀ ਹਵਾਈ ਫ਼ੌਜ ਲੋਕਾਂ ਲਈ ਮਸੀਹਾ ਬਣੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8