ਹਿਮਾਚਲ ਤੇ ਦਿੱਲੀ ਪੁਲਸ ਵਿਚਾਲੇ ‘ਜੰਗ’: ਯੂਥ ਕਾਂਗਰਸੀਆਂ ਦੀ ਗ੍ਰਿਫ਼ਤਾਰੀ ’ਤੇ 18 ਘੰਟੇ ਚੱਲਿਆ ਹਾਈ-ਵੋਲਟੇਜ ਡਰਾਮਾ

Thursday, Feb 26, 2026 - 11:25 AM (IST)

ਹਿਮਾਚਲ ਤੇ ਦਿੱਲੀ ਪੁਲਸ ਵਿਚਾਲੇ ‘ਜੰਗ’: ਯੂਥ ਕਾਂਗਰਸੀਆਂ ਦੀ ਗ੍ਰਿਫ਼ਤਾਰੀ ’ਤੇ 18 ਘੰਟੇ ਚੱਲਿਆ ਹਾਈ-ਵੋਲਟੇਜ ਡਰਾਮਾ

ਸ਼ਿਮਲਾ/ਦਿੱਲੀ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਬੁੱਧਵਾਰ ਨੂੰ ਦਿੱਲੀ ਪੁਲਸ ਅਤੇ ਹਿਮਾਚਲ ਪੁਲਸ ਵਿਚਾਲੇ ਜ਼ਬਰਦਸਤ ਟਕਰਾਅ ਦੇਖਣ ਨੂੰ ਮਿਲਿਆ। ਇਹ ਸਾਰਾ ਵਿਵਾਦ ਦਿੱਲੀ ਵਿੱਚ ਹੋਈ 'ਏ.ਆਈ. ਇਮਪੈਕਟ ਸਮਿਟ' ਦੌਰਾਨ ਬਿਨਾਂ ਕਮੀਜ਼ ਦੇ ਪ੍ਰਦਰਸ਼ਨ ਕਰਨ ਵਾਲੇ ਤਿੰਨ ਯੂਥ ਕਾਂਗਰਸੀ ਵਰਕਰਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼ੁਰੂ ਹੋਇਆ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਰੋਹੜੂ (ਸ਼ਿਮਲਾ) ਦੇ ਇੱਕ ਰਿਜ਼ਾਰਟ ਤੋਂ ਸੌਰਭ, ਸਿਧਾਰਥ ਅਤੇ ਅਰਬਾਜ਼ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਦੋਵਾਂ ਰਾਜਾਂ ਦੀਆਂ ਪੁਲਸ ਫੋਰਸਾਂ ਕਈ ਵਾਰ ਆਹਮੋ-ਸਾਹਮਣੇ ਹੋਈਆਂ।

ਇਹ ਵੀ ਪੜ੍ਹੋ : ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

ਹਿਮਾਚਲ ਪੁਲਸ ਨੇ ਦਿੱਲੀ ਪੁਲਸ ’ਤੇ ਦਰਜ ਕੀਤਾ ਅਗਵਾ ਦਾ ਕੇਸ 
ਹਿਮਾਚਲ ਪੁਲਸ ਨੇ ਦੋਸ਼ ਲਾਇਆ ਕਿ ਦਿੱਲੀ ਪੁਲਸ ਨੇ ਸਥਾਨਕ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਅਤੇ ਬਿਨਾਂ ਕਿਸੇ ਸਰਕਾਰੀ ਕਾਗਜ਼ਾਤ ਦੇ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ। ਰਿਜ਼ਾਰਟ ਮਾਲਕ ਦੀ ਸ਼ਿਕਾਇਤ 'ਤੇ ਸ਼ਿਮਲਾ ਪੁਲਸ ਨੇ ਦਿੱਲੀ ਪੁਲਸ ਦੇ ਕਰਮਚਾਰੀਆਂ ਵਿਰੁੱਧ ਅਗਵਾ, ਗੈਰ-ਕਾਨੂੰਨੀ ਤਰੀਕੇ ਨਾਲ ਬੰਧਕ ਬਣਾਉਣ ਅਤੇ ਚੋਰੀ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕਰ ਲਈ। ਇਸ ਦੌਰਾਨ ਹਿਮਾਚਲ ਪੁਲਸ ਨੇ ਦਿੱਲੀ ਪੁਲਸ ਦੇ ਵਾਹਨਾਂ ਨੂੰ ਰੋਕਿਆ ਅਤੇ ਲਗਭਗ 20 ਕਰਮਚਾਰੀਆਂ ਨੂੰ ਕਈ ਘੰਟਿਆਂ ਤੱਕ ਰੋਕ ਕੇ ਰੱਖਿਆ। ਗ੍ਰਿਫ਼ਤਾਰੀ ਤੋਂ ਪਹਿਲਾਂ ਸਥਾਨਕ ਹਿਮਾਚਲ ਪੁਲਿਸ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ ਅਤੇ ਨਾ ਹੀ ਕੋਈ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ : "Call ਤਾਂ ਇਗਨੋਰ ਕਰ ਦਿੱਤੀ, ਗੋਲੀਆਂ ਕਿਵੇਂ ਕਰੋਗੇ..?' ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਅਦਾਲਤ ਨੇ ਦਿੱਤੀ ਟ੍ਰਾਂਜ਼ਿਟ ਰਿਮਾਂਡ 
ਬੁੱਧਵਾਰ ਦੇਰ ਰਾਤ ਚੱਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਸ਼ਿਮਲਾ ਦੀ ACJM-II ਅਦਾਲਤ ਨੇ ਦਿੱਲੀ ਪੁਲਸ ਨੂੰ ਤਿੰਨੋਂ ਮੁਲਜ਼ਮਾਂ ਦੀ 18 ਘੰਟੇ ਦੀ ਟ੍ਰਾਂਜ਼ਿਟ ਰਿਮਾਂਡ ਦੇ ਦਿੱਤੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਦਿੱਲੀ ਪੁਲਸ ਮੁਲਜ਼ਮਾਂ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਲਈ ਰਵਾਨਾ ਹੋਈ। ਦੂਜੇ ਪਾਸੇ, ਦਿੱਲੀ ਦੀ ਇੱਕ ਅਦਾਲਤ ਨੇ ਇਸੇ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ 5 ਹੋਰ ਵਰਕਰਾਂ ਦੀ ਪੁਲਿਸ ਹਿਰਾਸਤ 4 ਦਿਨਾਂ ਲਈ ਵਧਾ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਸੂਬੇ ਵਿੱਚ ਸਿਆਸਤ ਵੀ ਭਖ ਗਈ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਜੈ ਰਾਮ ਠਾਕੁਰ ਨੇ ਹਿਮਾਚਲ ਪੁਲਿਸ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪੁਲਿਸ ਵੱਲੋਂ ਦਿੱਲੀ ਪੁਲਿਸ ਦੇ ਕੰਮ ਵਿੱਚ ਦਖ਼ਲ ਦੇਣਾ ਬੇਹੱਦ ਮੰਦਭਾਗਾ ਹੈ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News