ਹਿਮਾਚਲ ਪ੍ਰਦੇਸ਼: ਦੀਵਾਲੀ ਮੌਕੇ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ

Sunday, Oct 31, 2021 - 04:07 PM (IST)

ਹਿਮਾਚਲ ਪ੍ਰਦੇਸ਼: ਦੀਵਾਲੀ ਮੌਕੇ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ

ਸ਼ਿਮਲਾ (ਵਾਰਤਾ)— ਹਿਮਾਚਲ ਪ੍ਰਦੇਸ਼ ਵਿਚ ਦੀਵਾਲੀ ਦੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ ਯਾਨੀ ਕਿ ਦੋ ਘੰਟੇ ਹੀ ਪਟਾਕੇ ਚਲਾਏ ਜਾ ਸਕਣਗੇ। ਹਿਮਾਚਲ ਪ੍ਰਦੇਸ਼ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਤਰ੍ਹਾਂ ਦਾ ਹੁਕਮ ਜਾਰੀ ਕੀਤਾ ਹੈ। ਬੋਰਡ ਦੇ ਮੈਂਬਰ ਸਕੱਤਰ ਰਾਕੇਸ਼ ਮੀਣਾ ਮੁਤਾਬਕ ਪਟਾਕੇ ਚਲਾਉਣ ਲਈ ਦੋ ਘੰਟੇ ਦੀ ਸਮੇਂ ਸੀਮਾ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਤੈਅ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਮੇਂ ਸੀਮਾ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਲਈ ਲਾਗੂ ਰਹੇਗੀ। ਸਿਰਫ਼ ਗਰੀਨ ਪਟਾਕਿਆਂ ਨੂੰ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ।

ਮੀਣਾ ਨੇ ਕਿਹਾ ਕਿ ਦੀਵਾਲੀ ਅਤੇ ਗੁਰਪੁਰਬ ’ਤੇ ਪਟਾਕੇ ਚਲਾਉਣ ਦਾ ਜਿੱਥੇ ਸਮਾਂ ਰਾਤ 8 ਵਜੇ ਤੋਂ 10 ਵਜੇ ਤੱਕ ਦਾ ਹੋਵੇਗਾ, ਉੱਥੇ ਹੀ ਕ੍ਰਿਸਮਸ ਅਤੇ ਨਵੇਂ ਸਾਲ ’ਤੇ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਏ ਜਾਣਗੇ। ਅਜਿਹਾ ਪ੍ਰਦੂਰਸ਼ਣ ’ਤੇ ਕੰਟਰੋਲ ਕਰਨ ਲਈ ਕੀਤਾ ਜਾ ਰਿਹਾ ਹੈ ਅਤੇ ਪ੍ਰਦੇਸ਼ ਸਰਕਾਰ ਨੇ ਇਸ ਸਬੰਧ ਵਿਚ ਸਾਰੇ ਪ੍ਰਸ਼ਾਸਨਕ ਅਤੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਇਸ ਦੀਵਾਲੀ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਕਰੋ ਅਤੇ ਪਟਾਕੇ ਨਾ ਚਲਾਓ। ਤੈਅ ਸਮੇਂ ’ਚ ਪਟਾਕੇ ਚਲਾਓ ਤਾਂ ਸਿਰਫ਼ ਅਜਿਹੇ ਜਿਸ ਨਾਲ ਹਵਾ ਅਤੇ ਆਵਾਜ਼ ਪ੍ਰਦੂਸ਼ਣ ਨਾ ਹੋਵੇ ਜਾਂ ਘੱਟ ਤੋਂ ਘੱਟ ਹੋਵੇ।


author

Tanu

Content Editor

Related News