ਕਾਸਮੈਟਿਕ ਫੈਕਟਰੀ ''ਚ ਲੱਗੀ ਅੱਗ ਨੇ ਧਾਰਿਆ ਭਿਆਨਕ ਰੂਪ, ਇਕ ਮਜ਼ਦੂਰ ਦੀ ਮੌਤ, 9 ਲਾਪਤਾ

02/03/2024 10:20:57 AM

ਸੋਲਨ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ 'ਚ ਇਕ ਕਾਸਮੈਟਿਕ ਫੈਕਟਰੀ 'ਚ ਸ਼ੁੱਕਰਵਾਰ ਨੂੰ ਲੱਗੀ ਭਿਆਨਕ ਅੱਗ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਕੈਮੀਕਲ ਫੈਕਟਰੀ 'ਚ ਲੱਗੀ ਅੱਗ 'ਚ ਇਕ ਔਰਤ ਦੀ ਮੌਤ ਹੋ ਗਈ, ਜਦੋਂ ਕਿ 33 ਲੋਕ ਜ਼ਖਮੀ ਹੋ ਗਏ ਅਤੇ 9 ਲਾਪਤਾ ਹੋ ਗਏ ਹਨ। ਫਾਇਰ ਅਫਸਰ ਸੰਜੀਵ ਨੇ ਕਿਹਾ ਕਿ ਅੱਗ ਬੁਝਾਉਣ ਦਾ ਕੰਮ ਅਜੇ ਵੀ ਜਾਰੀ ਹੈ। 22 ਤੋਂ ਵੱਧ ਵਾਹਨਾਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਸ 'ਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਨੇੜਲੇ ਉਦਯੋਗਾਂ ਦੇ ਹੋਰ ਵਾਹਨ ਸ਼ਾਮਲ ਹਨ। ਅੱਗ 'ਤੇ ਕਾਬੂ ਪਾਉਣ ਲਈ ਸਾਮਾਨ  ਮੰਗਵਾਇਆ ਗਿਆ ਹੈ। ਅਸੀਂ ਲਗਾਤਾਰ ਬਾਹਰੋਂ ਅੱਗ 'ਤੇ ਕਾਬੂ ਪਾ ਰਹੇ ਹਾਂ। ਜ਼ਖ਼ਮੀਆਂ ਦੀ ਸਹੀ ਗਿਣਤੀ ਦਾ ਅਨੁਮਾਨ ਨਹੀਂ ਲਾਇਆ ਜਾ ਸਕਦਾ।

ਇਹ ਵੀ ਪੜ੍ਹੋ- ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੀਬ 45 ਮਜ਼ਦੂਰ ਅੰਦਰ ਫਸੇ, ਜਾਨ ਬਚਾਉਣ ਲਈ ਲੋਕਾਂ ਨੇ ਛੱਤ ਤੋਂ ਮਾਰੀ ਛਾਲ

ਅੱਗ 'ਚ ਜ਼ਖ਼ਮੀ ਪੀੜਤ ਦੇ ਪਿਤਾ ਪ੍ਰੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 23 ਸਾਲ ਦੀ ਧੀ ਰਾਖੀ ਕਾਸਮੈਟਿਕ ਫੈਕਟਰੀ 'ਚ ਕੰਮ ਕਰਦੀ ਸੀ ਅਤੇ ਅੱਜ ਸਵੇਰੇ ਹੀ ਕੰਮ 'ਤੇ ਪਹੁੰਚੀ ਸੀ। ਜਦੋਂ ਉਨ੍ਹਾਂ ਨੂੰ ਅੱਗ ਲੱਗਣ ਦੀ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਮੌਕੇ 'ਤੇ ਪਹੁੰਚੇ ਅਤੇ ਅਜੇ ਵੀ ਜ਼ਖ਼ਮੀਆਂ ਦੀ ਸੂਚੀ ਵਿਚ ਆਪਣੀ ਧੀ ਦਾ ਨਾਂ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ- WHO ਦਾ ਅਨੁਮਾਨ; ਭਾਰਤ ’ਚ ਕੈਂਸਰ ਦੇ 14.1 ਲੱਖ ਨਵੇਂ ਮਾਮਲੇ, 9.1 ਲੱਖ ਮੌਤਾਂ

ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਡੀ. ਜੀ. ਪੀ ਸੰਜੇ ਕੁੰਡੂ ਨੇ ਕਿਹਾ ਕਿ ਰਾਹਤ ਅਤੇ ਬਚਾਅ ਕੰਮ ਪੂਰਾ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇਕ ਪਰਫਿਊਮ ਦੀ ਫੈਕਟਰੀ ਹੈ ਅਤੇ ਫੈਕਟਰੀ 'ਚ ਕੈਮੀਕਲ ਅਤੇ ਐਥਾਈਲ ਅਲਕੋਹਲ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਕਾਰਨ ਅੱਗ 'ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਹੈ। ਸਾਡੀ ਪਹਿਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੀ ਹੈ। ਰਾਹਤ ਅਤੇ ਬਚਾਅ ਕੰਮ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਕੁੰਡੂ ਨੇ ਕਿਹਾ ਕਿ ਅੱਗ ਬੁਝਾਊ ਦਸਤੇ, NDRF ਅਤੇ SDRF ਅੱਗ 'ਤੇ ਕਾਬੂ ਪਾਉਣ ਲਈ ਕੰਮ ਕਰ ਰਹੇ ਹਨ। 

Tanu

This news is Content Editor Tanu