ਹਿਮਾਚਲ ’ਚ ਮੀਂਹ ਪੈਣ ਮਗਰੋਂ ਹੋਈ ਬਰਫ਼ਬਾਰੀ, ਯੈਲੋ ਅਲਰਟ ਜਾਰੀ

Monday, Sep 28, 2026 - 02:27 PM (IST)

ਹਿਮਾਚਲ ’ਚ ਮੀਂਹ ਪੈਣ ਮਗਰੋਂ ਹੋਈ ਬਰਫ਼ਬਾਰੀ, ਯੈਲੋ ਅਲਰਟ ਜਾਰੀ

ਸ਼ਿਮਲਾ (ਏਜੰਸੀ) - ਹਿਮਾਚਲ ਪ੍ਰਦੇਸ਼ ’ਚ ਸਤੰਬਰ ਦੇ ਆਖਰੀ ਹਫ਼ਤੇ ’ਚ ਮੌਸਮ ਨੇ ਅਚਾਨਕ ਕਰਵਟ ਬਦਲ ਲਈ ਹੈ। ਐਤਵਾਰ ਨੂੰ ਸ਼ਿਮਲਾ ਸਮੇਤ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਪੂਰਾ ਦਿਨ ਬੱਦਲ ਛਾਏ ਰਹੇ ਅਤੇ ਕਈ ਥਾਵਾਂ ’ਚ ਮੀਂਹ ਦਰਜ ਕੀਤਾ ਗਿਆ ਅਤੇ ਉੱਪਰਲੀਆਂ ਚੋਟੀਆਂ ’ਚ ਬਰਫ਼ਬਾਰੀ ਹੋਣ ਨਾਲ ਸਮੁੱਚਾ ਖੇਤਰ ਭਿਆਨਕ ਠੰਢ ਦੀ ਲਪੇਟ ’ਚ ਆ ਗਿਆ ਹੈ। ਸੋਮਵਾਰ ਨੂੰ ਕਿੰਨੌਰ ਅਤੇ ਲਾਹੌਲ-ਸਪਿਤੀ ਜ਼ਿਲ੍ਹਿਆਂ ਲਈ ਮੀਂਹ ਅਤੇ ਬਰਫ਼ਬਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਦੇ ਇਸ ਰੁਖ ਕਾਰਨ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਅਤੇ ਰਾਸ਼ਟਰੀ ਰਾਜਮਾਰਗਾਂ ’ਤੇ ਆਵਾਜਾਈ ਬੇਹੱਦ ਖਤਰੇ ਭਰੀ ਹੋ ਗਈ ਹੈ।

ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ

ਥਾਂ-ਥਾਂ ਪਹਾੜੀਆਂ ਤੋਂ ਡਿੱਗਦੇ ਪੱਥਰਾਂ ਅਤੇ ਚੱਟਾਨਾਂ ਨਾਲ ਰਸਤੇ ਪ੍ਰਭਾਵਿਤ ਹੋ ਰਹੇ ਹਨ, ਜਿਸ ਨਾਲ ਰਾਹਗੀਰਾਂ ਅਤੇ ਸੈਲਾਨੀਆਂ ਦੀ ਸੁਰੱਖਿਆ ’ਤੇ ਖਤਰਾ ਮੰਡਰਾ ਰਿਹਾ ਹੈ। ਸਪਿਤੀ ਤੇ ਕਾਜ਼ਾ ਨੂੰ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ 505 ’ਤੇ ਮਲਿੰਗ ਨਾਲਾ ਦੇ ਨੇੜੇ ਪਹਾੜੀ ਤੋਂ ਅਚਾਨਕ ਪੱਥਰ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਨੂੰ ਸਾਵਧਾਨੀ ਦੇ ਤੌਰ ’ਤੇ ਰੋਕ ਦਿੱਤਾ ਗਿਆ ਹੈ। ਕਿੰਨੌਰ ਦੇ ਉੱਚਾਈ ਵਾਲੇ ਖੇਤਰਾਂ ਦੇ ਨਾਲ-ਨਾਲ ਸਪਿਤੀ ਵੈਲੀ ਦੇ ਕਾਜ਼ਾ ਅਤੇ ਚਿਚਮ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਦਰਜ ਕੀਤੀ ਗਈ ਹੈ। ਕਿੰਨੌਰ ਦੇ ਕਲਪਾ ’ਚ ਘੱਟੋ-ਘੱਟ ਤਾਪਮਾਨ ਡਿੱਗ ਕੇ 3.8 ਡਿਗਰੀ ਤੱਕ ਪਹੁੰਚ ਗਿਆ, ਜੋ ਐਤਵਾਰ ਨੂੰ ਸੂਬੇ ’ਚ ਸਭ ਤੋਂ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਜਨਜਾਤੀ ਅਤੇ ਮੱਧ ਪਹਾੜੀ ਇਲਾਕਿਆਂ ’ਚ ਖੂਬ ਮੀਂਹ ਪਿਆ ਤੇ ਬਰਫ਼ਬਾਰੀ ਹੋਈ।

ਇਹ ਵੀ ਪੜ੍ਹੋ : Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News