ਹਿਮਾਚਲ : ਕੁੱਲੂ ਤੋਂ ਸਾਹਮਣੇ ਆਈ ਤਬਾਹੀ ਦੀ ਵੀਡੀਓ, ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ 8 ਬਹੁਮੰਜ਼ਿਲਾ ਇਮਾਰਤਾਂ

Thursday, Aug 24, 2023 - 01:07 PM (IST)

ਹਿਮਾਚਲ : ਕੁੱਲੂ ਤੋਂ ਸਾਹਮਣੇ ਆਈ ਤਬਾਹੀ ਦੀ ਵੀਡੀਓ, ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ 8 ਬਹੁਮੰਜ਼ਿਲਾ ਇਮਾਰਤਾਂ

ਕੁੱਲੂ- ਹਿਮਾਚਲ ਪ੍ਰਦੇਸ਼ 'ਚ ਮੰਗਲਵਾਰ ਰਾਤ ਨੂੰ ਹੋਈ ਮੋਹਲੇਧਾਰ ਬਾਰਿਸ਼ ਤੋਂ ਬਾਅਦ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ 12 ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਘਰਾਂ ਦੇ ਢਹਿਣ ਤੋਂ ਇਲਾਵਾ 400 ਤੋਂ ਜ਼ਿਆਦਾ ਸੜਕਾਂ ਬੰਦ ਹੋ ਗਈਆਂ ਹਨ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ 12 'ਚੋਂ 6 ਜ਼ਿਲ੍ਹਿਆਂ 'ਚ ਬਹੁਤ ਜ਼ਿਆਦਾ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਲਗਾਉਂਦੇ ਹੋਏ ਬੁੱਧਵਾਰ ਨੂੰ 'ਰੈੱਡ ਅਲਰਟ' ਜਾਰੀ ਕੀਤਾ ਹੈ। 

ਇਸ ਵਿਚਕਾਰ ਹਿਮਾਚਲ ਦੇ ਕੁੱਲੂ 'ਚ ਵੀਰਵਾਰ ਸਵੇਰੇ ਹੋਈ ਤੇਜ਼ ਬਾਰਿਸ਼ ਦੇ ਚਲਦੇ ਕਈ ਬਹੁਮੰਜ਼ਿਲਾ ਇਮਾਰਤਾਂ ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਸ਼ਿਮਲਾ 'ਚ ਹੋਈ ਭਾਰੀ ਤਬਾਹੀ ਦਿਸ ਰਹੀ ਹੈ। ਕੁੱਲੂ 'ਚ ਸਥਿਤ ਨਵੇਂ ਬੱਸ ਸਟੈਂਡ ਦੇ ਨੇੜੇ ਇਕ ਤੋਂ ਬਾਅਦ ਇਕ 8 ਬਹੁਮੰਜ਼ਿਲਾ ਇਮਾਰਤਾਂ ਸਿਰਫ 26 ਸਕਿੰਟਾਂ 'ਚ ਢਹਿ-ਢੇਰੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਹੋ ਰਹੀ ਬਾਰਿਸ਼ ਦੇ ਚਲਦੇ ਇਨ੍ਹਾਂ ਇਮਾਰਤਾਂ 'ਚ ਤਰੇੜਾਂ ਆ ਗਈਆਂ ਸਨ। ਇਸਤੋਂ ਬਾਅਦ ਇਨ੍ਹਾਂ ਨੂੰ ਤਿੰਨ ਦਿਨ ਪਹਿਲਾਂ ਹੀ ਖ਼ਾਲੀ ਕਰਵਾ ਲਿਆ ਗਿਆ ਸੀ।

ਇਹ ਵੀ ਪੜ੍ਹੋ– ਔਰਤ ਨੇ ਏਲੀਅਨ ਵਰਗੇ ਬੱਚੇ ਨੂੰ ਦਿੱਤਾ ਜਨਮ, ਡਾਕਟਰ ਵੀ ਰਹਿ ਗਏ ਹੈਰਾਨ (ਵੀਡੀਓ)

 

ਇਹ ਵੀ ਪੜ੍ਹੋ– ਸਭ ਤੋਂ ਖ਼ਰਾਬ ਰੇਟਿੰਗ ਵਾਲੇ ਭਾਰਤੀ ਸਟਰੀਟ ਫੂਡ ਦੀ ਸੂਚੀ ਜਾਰੀ, ਪਾਪੜੀ ਚਾਟ ਸਣੇ ਗੋਭੀ ਦਾ ਪਰੌਂਠਾ ਵੀ ਸ਼ਾਮਲ

ਇਨ੍ਹਾਂ ਜ਼ਿਲ੍ਹਿਆਂ 'ਚ ਦੋ ਦਿਨ ਸਕੂਲ ਬੰਦ

ਇਸ ਮਾਨਸੂਨ 'ਚ ਭਾਰੀ ਬਾਰਿਸ਼ ਦੇ ਤਿੰਨ ਵੱਡੇ ਦੌਰਿਆਂ ਤੋਂ ਬਾਅਦ ਸੂਬੇ 'ਚ ਕੁੱਲ 709 ਸੜਕਾਂ ਬੰਦ ਹੋ ਗਈਆਂ ਹਨ। ਭਾਰੀ ਬਾਰਿਸ਼ ਕਾਰਨ ਸੂਬੇ 'ਚ ਵੱਡੇ ਪੱਧਰ 'ਤੇ ਤਬਾਹੀ ਅਤੇ ਮੌਤਾਂ ਦੀਆਂ ਘਟਨਾਵਾਂ ਹੋਈਆਂ ਹਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਸੂਬੇ ਦੇ ਸ਼ਿਮਲਾ, ਮੰਡੀ ਅਤੇ ਸੋਲਨ ਜ਼ਿਲ੍ਹਿਆਂ 'ਚ ਬੁੱਧਵਾਰ ਤੋਂ ਦੋ ਦਿਨਾਂ ਲਈ ਸਾਰੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। 

ਇਹ ਵੀ ਪੜ੍ਹੋ– WhatsApp 'ਚ ਬਦਲਣ ਵਾਲਾ ਹੈ ਚੈਟਿੰਗ ਦਾ ਅੰਦਾਜ਼, ਆ ਰਿਹੈ ਟੈਕਸਟ ਫਾਰਮੈਟਿੰਗ ਦਾ ਨਵਾਂ ਟੂਲ

 

ਇਹ ਵੀ ਪੜ੍ਹੋ– iPhone ਯੂਜ਼ਰਜ਼ ਨੂੰ 5 ਹਜ਼ਾਰ ਰੁਪਏ ਦਾ ਮੁਆਵਜ਼ਾ ਦੇ ਰਹੀ ਐਪਲ, ਜਾਣੋ ਕੀ ਹੈ ਮਾਮਲਾ

ਸ਼ਿਮਲਾ 'ਚ ਕੁਦਰਤ ਦਾ ਕਹਿਰ

ਬਾਰਿਸ਼ ਕਾਰਨ ਸ਼ਿਮਲਾ ਸ਼ਹਿਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਜ਼ਮੀਣ ਖਿਸਕਣ ਅਤੇ ਉਖੜੇ ਦਰੱਖਤਾਂ ਕਾਰਨ ਮੁੱਖ ਕਾਰਟ ਰੋਡ ਅਤੇ ਨਾਲ ਹੀ ਸ਼ਿਮਲਾ-ਮੋਹਾਲੀ ਬਾਈਪਾਸ ਕਈ ਥਾਵਾਂ 'ਤੇ ਬੰਦ ਹੋ ਗਿਆ। ਕਈ ਘਰਾਂ 'ਚ ਤਰੇੜਾਂ ਵੀ ਆ ਗਈਆਂ ਹਨ ਅਤੇ ਸਾਵਧਾਨੀ ਦੇ ਤੌਰ 'ਤੇ ਲੋਕਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ। ਪੁਲਸ ਅਧਿਕਾਰੀ ਨੇ ਲੋਕਾਂ ਨੂੰ ਬਿਨਾਂ ਵਜ੍ਹਾ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਮਹੀਨੇ ਸੂਬੇ 'ਚ ਬਾਰਿਸ਼ ਨਾਲ ਸੰਬੰਧਿਤ ਘਟਨਾਵਾਂ 'ਚ 120 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 24 ਜੂਨ ਨੂੰ ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਕੁੱਲ 238 ਲੋਕਾਂ ਦੀ ਹੁਣ ਤਕ ਮੌਤ ਹੋ ਚੁੱਕੀ ਹੈ ਅਤੇ 40 ਲੋਕ ਅਜੇ ਵੀ ਲਾਪਤਾ ਹਨ। ਮੌਸਮ ਵਿਭਾਗ ਨੇ ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸੋਲਨ ਅੇਤ ਸਿਰਮੌਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਲਈ 'ਰੈੱਡ ਅਲਰਟ' ਜਾਰੀ ਕੀਤਾ ਸੀ।

ਇਹ ਵੀ ਪੜ੍ਹੋ– ਇਸ ਦਿਨ ਹੋਵੇਗੀ iPhone 15 Series ਦੀ ਐਂਟਰੀ, ਸਾਹਮਣੇ ਆਈ ਲਾਂਚ ਤਾਰੀਖ਼ ਤੋਂ ਲੈ ਕੇ ਕੀਮਤ ਤਕ ਦੀ ਜਾਣਕਾਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Rakesh

Content Editor

Related News