ਹਿਮਾਚਲ ਸਰਕਾਰ ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਕਰ ਰਹੀ ਉਤਸ਼ਾਹਿਤ, ਆਮਦਨ ਵਧਾਉਣਾ ਟੀਚਾ

05/28/2023 5:05:39 PM

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਬਹੁਗਿਣਤੀ ਆਬਾਦੀ ਪੇਂਡੂ ਖੇਤਰਾਂ 'ਚ ਰਹਿੰਦੀ ਹੈ ਅਤੇ ਸਿੱਧੇ ਜਾਂ ਅਸਿੱਧੇ ਰੂਪ 'ਚ ਖੇਤੀਬਾੜੀ ਨਾਲ ਜੁੜੀ ਹੋਈ ਹੈ। ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ 'ਹਿਮ ਉਨਤੀ ਸਕੀਮ' ਤਹਿਤ ਏਕੀਕ੍ਰਿਤ ਅਤੇ ਸੰਪੂਰਨ ਖੇਤੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਖੇਤੀਬਾੜੀ ਖੇਤਰ 'ਚ ਤਕਨਾਲੋਜੀ ਦੀ ਵਰਤੋਂ ਨੂੰ ਯਕੀਨੀ ਬਣਾਉਣ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

ਫਸਲਾਂ ਦੀ ਉਤਪਾਦਕ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਗਰੇਡਿੰਗ, ਪ੍ਰੋਸੈਸਿੰਗ, ਪੈਕਿੰਗ ਅਤੇ ਕੋਲਡ ਸਟੋਰੇਜ ਵਰਗੀਆਂ ਸਹੂਲਤਾਂ ਰਾਹੀਂ ਇਨ੍ਹਾਂ ਫਸਲਾਂ ਦੀ ਗੁਣਵੱਤਾ, ਸੁਆਦ ਅਤੇ ਪੌਸ਼ਟਿਕ ਮੁੱਲ ਨੂੰ ਵਧਾ ਕੇ ਮੁੱਲ ਜੋੜਨ 'ਤੇ ਧਿਆਨ ਕੇਂਦਰਿਤ ਕਰਦੀ ਹੈ। ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਲਾਗਤ ਘਟਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਸੁਧਾਰਨ, ਵਾਤਾਵਰਨ ਪ੍ਰਦੂਸ਼ਣ ਘਟਾਉਣ ਅਤੇ ਰਸਾਇਣ ਰਹਿਤ ਫ਼ਸਲਾਂ ਪੈਦਾ ਕਰਨ ਲਈ ਕੁਦਰਤੀ ਖੇਤੀ ਅਪਣਾਉਣ ਲਈ ਉਤਸ਼ਾਹਿਤ ਵੀ ਕਰ ਰਹੀ ਹੈ।

ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇਸੀ ਗਾਵਾਂ ਦੀ ਖਰੀਦ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਸੂਬੇ ਵਿਚ ਵਿਸ਼ੇਸ਼ ਕੁਦਰਤੀ ਕਿਸਾਨ-ਉਤਪਾਦਕ ਸੰਸਥਾਵਾਂ ਦੀ ਸਥਾਪਨਾ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਕ ਬਿਆਨ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਅਗਵਾਈ 'ਚ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।


Tanu

Content Editor

Related News