ਹਿਮਾਚਲ ਤੇ ਗੁਜਰਾਤ ''ਚ ਵੋਟਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਰਾਹਤ

Wednesday, Nov 08, 2017 - 11:10 PM (IST)

ਹਿਮਾਚਲ ਤੇ ਗੁਜਰਾਤ ''ਚ ਵੋਟਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਰਾਹਤ

ਨਵੀਂ ਦਿੱਲੀ— ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਦੀਆਂ ਤਿਆਰੀਆਂ 'ਚ ਲੱਗੀ ਭਾਜਪਾ ਲਈ ਚੰਗੀ ਖਬਰ ਹੈ ਕਿ ਚੋਣ ਕਮਿਸ਼ਨ ਨੇ ਦੋਵਾਂ ਸੂਬਿਆਂ 'ਚ ਮਨਰੇਗਾ ਕਾਰਜਾਂ ਲਈ ਵੰਡ ਜਾਰੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹਿਮਾਚਲ ਪ੍ਰਦੇਸ਼ 'ਚ ਤਾਂ ਕੱਲ੍ਹ ਹੀ ਵੋਟਾਂ ਪੈ ਜਾਣੀਆਂ ਹਨ, ਜਦਕਿ ਗੁਜਰਾਤ 'ਚ 2 ਪੜਾਵਾਂ 'ਚ 9 ਤੇ 14 ਦਸੰਬਰ ਨੂੰ ਵੋਟਾਂ ਪੈਣੀਆਂ ਹਨ। ਕੇਂਦਰ ਨੂੰ ਇਹ ਇਜਾਜ਼ਤ ਇਸ ਸ਼ਰਤ ਨਾਲ ਮਿਲੀ ਹੈ ਕਿ ਇਸ ਦੌਰਾਨ ਸਰਕਾਰ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਬਿਲਕੁਲ ਨਾ ਕਰੇ। ਚੋਣ ਕਮਿਸ਼ਨ ਨੇ ਇਸ ਮਾਮਲੇ ਨਾਲ ਜੁੜੇ ਸੰਦਰਭਾਂ ਦਾ ਅਧਿਐਨ ਕੀਤਾ ਹੈ ਅਤੇ ਕੁਝ ਸ਼ਰਤਾਂ ਦੇ ਆਧਾਰ 'ਤੇ ਆਪਣਾ 'ਕੋਈ ਇਤਰਾਜ਼ ਨਹੀਂ' ਸਰਟੀਫਿਕੇਟ ਜਾਰੀ ਕੀਤਾ ਹੈ।
 


Related News