ਹਿਮਾਚਲ : ਭਾਜਪਾ ਪ੍ਰਦੇਸ਼ ਪ੍ਰਧਾਨ ਰਾਜੀਵ ਬਿੰਦਲ ਨੇ ਦਿੱਤਾ ਅਸਤੀਫਾ
Wednesday, May 27, 2020 - 04:36 PM (IST)

ਸ਼ਿਮਲਾ— ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਉੱਥੇ ਹੀ ਹਿਮਾਚਲ ਪ੍ਰਦੇਸ਼ 'ਚ ਸਿਆਸਤ ਵੀ ਗਰਮਾਈ ਹੋਈ ਹੈ। ਹਿਮਾਚਲ ਪ੍ਰਦੇਸ਼ ਭਾਜਪਾ ਪ੍ਰਧਾਨ ਰਾਜੀਵ ਬਿੰਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸਾਲ ਜਨਵਰੀ 'ਚ ਹੀ ਅਹੁਦਾ ਸੰਭਾਲਿਆ ਸੀ। ਰਾਜੀਵ ਨੇ ਜੇ. ਪੀ. ਨੱਢਾ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਬਿੰਦਲ ਨੇ ਕਿਹਾ ਕਿ ਬੀਤੇ ਦਿਨੀਂ ਸਿਹਤ ਡਾਇਰੈਕਟਰ ਦੇ ਆਡੀਓ ਵਾਇਰਲ ਮਾਮਲੇ ਵਿਚ ਭਾਜਪਾ 'ਤੇ ਉਂਗਲ ਚੁੱਕੀ ਗਈ। ਇਸ ਤੋਂ ਦੁਖੀ ਹੋ ਕੇ ਉਹ ਅਸਤੀਫਾ ਦੇ ਰਹੇ ਹਨ।
ਅਸਤੀਫੇ ਵਿਚ ਉਨ੍ਹਾਂ ਨੇ ਲਿਖਿਆ ਕਿ ਭਾਜਪਾ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਭ੍ਰਿਸ਼ਟਾਚਾਰ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ 'ਤੇ ਕੋਈ ਵੀ ਕਿਸ ਤਰ੍ਹਾਂ ਦਾ ਦਬਾਅ ਨਾ ਪਾਇਆ ਜਾਵੇ। ਅਸਤੀਫਾ ਦੇਣ ਤੋਂ ਬਾਅਦ ਪ੍ਰਦੇਸ਼ 'ਚ ਰਾਜਨੀਤਕ ਹਲ-ਚਲ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਪ੍ਰੈੱਸ ਕਾਨਫਰੰਸ ਕਰ ਕੇ ਸਥਿਤੀ ਸਪੱਸ਼ਟ ਕਰਨਗੇ।
ਖ਼ਬਰ ਦੀ ਪੂਰੀ ਜਾਣਕਾਰੀ ਲਈ ਇਹ ਵੀ ਪੜ੍ਹੋ : ਆਡੀਓ ਮਾਮਲਾ: ਹਿਮਾਚਲ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫਤਾਰ