ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਹੋਏ ਕੋਰੋਨਾ ਪਾਜ਼ੇਟਿਵ

12/19/2022 10:21:21 AM

ਸ਼ਿਮਲਾ/ਨਵੀਂ ਦਿੱਲੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਕੋਰੋਨਾ ਹੋ ਗਿਆ ਹੈ। ਸੋਮਵਾਰ ਯਾਨੀ ਅੱਜ ਉਨ੍ਹਾਂ ਦੀ ਰਿਪੋਰਟ ਆਈ ਹੈ, ਜਿਸ 'ਚ ਉਹ ਕੋਰੋਨਾ ਪਾਜ਼ੇਟਿਵ ਆਏ ਹਨ। ਦੱਸਣਯੋਗ ਹੈ ਕਿ ਸੁਖਵਿੰਦਰ ਸੁੱਖੂ ਇਸ ਸਮੇਂ ਦਿੱਲੀ 'ਚ ਹਨ। ਜਾਣਕਾਰੀ ਅਨੁਸਾਰ 18 ਦਸੰਬਰ ਨੂੰ ਸੁਖਵਿੰਦਰ ਸੁੱਖੂ ਦਾ ਸੈਂਪਲ ਲਿਆ ਗਿਆ ਸੀ। ਇਸ ਤੋਂ ਬਾਅਦ ਦੇਰ ਸ਼ਾਮ ਉਨ੍ਹਾਂ ਦੀ ਰਿਪੋਰਟ ਆਈ, ਜਿਸ 'ਚ ਉਹ ਪਾਜ਼ੇਟਿਵ ਪਾਏ ਗਏ। ਉਨ੍ਹਾਂ ਦੇ ਗਲ਼ੇ 'ਚ ਖਰਾਸ਼ ਦੀ ਪਰੇਸ਼ਾਨੀ ਸੀ। 

ਇਹ ਵੀ ਪੜ੍ਹੋ : ਪ੍ਰੇਮ ਵਿਆਹ ਦਾ ਖ਼ੌਫਨਾਕ ਅੰਤ, ਪਤੀ ਨੇ ਪਤਨੀ ਦਾ ਕਤਲ ਕਰ ਲਾਸ਼ ਦੇ ਕੀਤੇ ਕਈ ਟੁਕੜੇ

ਦਰਅਸਲ ਬੀਤੇ ਦਿਨ ਤੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਿੱਲੀ ਦੌਰੇ 'ਤੇ ਹਨ। ਇਸ ਦੌਰਾਨ ਉਹ ਰਾਜਸਥਾਨ 'ਚ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' 'ਚ ਵੀ ਸ਼ਾਮਲ ਹੋਏ ਸਨ। ਬਾਅਦ 'ਚ ਉੱਥੋਂ ਦਿੱਲੀ ਪਰਤੇ ਸਨ। ਦਿੱਲੀ 'ਚ ਸੁੱਖੂ ਨੇ ਬੀਤੇ 2 ਦਿਨਾਂ 'ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਕਈ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਨਾਲ ਹੀ ਹਿਮਾਚਲ ਕੈਬਨਿਟ ਦੇ ਗਠਨ ਨੂੰ ਲੈ ਕੇ ਵੀ ਮੰਥਨ ਕੀਤਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News