ਹਿਮਾਚਲ ’ਚ ਮਚੀ ਤਬਾਹੀ! 3 ਥਾਵਾਂ ’ਤੇ ਫਟੇ ਬੱਦਲ, ਪੰਜਾਬ-ਹਰਿਆਣਾ ’ਚ ਪਿਆ ਭਾਰੀ ਮੀਂਹ
Friday, Jul 24, 2026 - 07:40 AM (IST)
ਸ਼ਿਮਲਾ/ਜਲੰਧਰ (ਸੁਭਾਨਦੀਨ, ਪੁਨੀਤ) - ਉੱਤਰ ਭਾਰਤ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਕਈ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈ ਰਿਹਾ ਹੈ। ਹਿਮਾਚਲ ਦੇ ਚੁਰਾਹ ਉਪ-ਮੰਡਲ ਦੇ ਬੇਹੱਦ ਸੰਵੇਦਨਸ਼ੀਲ ਅਤੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਬੈਰਾਗੜ੍ਹ-ਸਚੇ ਜੋਤ-ਕਿਲਾਰ ਮਾਰਗ ’ਤੇ ਮਾਨਸੂਨ ਨੇ ਤਬਾਹੀ ਮਚਾ ਦਿੱਤੀ ਹੈ। ਖੇਤਰ ਵਿਚ ਲਗਾਤਾਰ ਮੋਹਲੇਧਾਰ ਮੀਂਹ ਕਾਰਨ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਅਤੇ ਸੜਕਾਂ ਦੇ ਰੁੜ੍ਹ ਜਾਣ ਨਾਲ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਪੜ੍ਹੋ ਇਹ ਵੀ - ਇੰਟਰਨੈੱਟ ਸੇਵਾਵਾਂ ਬੰਦ, ਦਿੱਲੀ ਦੇ ਜੰਤਰ-ਮੰਤਰ 'ਤੇ CJP ਪ੍ਰਦਰਸ਼ਨ ਨੂੰ ਲੈ ਕੇ ਵੱਡੀ ਖ਼ਬਰ
ਇਸ ਤੋਂ ਇਲਾਵਾ ਸਤਰੂੰਡੀ ਨਾਲਾ, ਰਾਣੀਕੋਟ ਅਤੇ ਕਰਥ ਨਾਲਾ ਖੇਤਰਾਂ ਵਿਚ ਬੱਦਲ ਫਟਣ ਨਾਲ ਅਚਾਨਕ ਪਾਣੀ ਦਾ ਪੱਧਰ ਵਧ ਗਿਆ ਅਤੇ ਪਹਾੜਾਂ ਤੋਂ ਆਏ ਤੇਜ਼ ਵਹਾਅ ਨੇ ਕਹਿਰ ਵਰ੍ਹਾਇਆ। ਉੱਥੇ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬੀਤੇ 24 ਘੰਟਿਆਂ ਦੌਰਾਨ 400 ਐੱਮ. ਐੱਮ. ਤੋਂ ਵੱਧ ਮੀਂਹ ਰਿਕਾਰਡ ਕੀਤਾ ਗਿਆ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਅਤੇ ਗਰਜ-ਚਮਕ ਨਾਲ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ। ਹਰਿਆਣਾ ਵਿਚ ਵੀ ਕਈ ਥਾਵਾਂ ’ਤੇ ਮੀਂਹ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਹਾਲਾਂਕਿ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ।
ਪੜ੍ਹੋ ਇਹ ਵੀ - ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ ਖੁਸ਼ਖ਼ਬਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
