ਹਿਮਾਚਲ 'ਚ ਵੱਡਾ ਹਾਦਸਾ, ਜ਼ਮੀਨ ਖਿੱਸਕਣ ਨਾਲ 2 ਲੋਕਾਂ ਦੀ ਮੌਤ, 40 ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ

Wednesday, Aug 11, 2021 - 05:56 PM (IST)

ਹਿਮਾਚਲ 'ਚ ਵੱਡਾ ਹਾਦਸਾ, ਜ਼ਮੀਨ ਖਿੱਸਕਣ ਨਾਲ 2 ਲੋਕਾਂ ਦੀ ਮੌਤ, 40 ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ

ਕਿੰਨੌਰ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ 'ਚ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰਿਆ। ਇੱਥੇ ਜ਼ਮੀਨ ਖਿੱਸਕਣ ਨਾਲ ਇਕ ਬੱਸ ਅਤੇ ਹੋਰ ਵਾਹਨ ਇਸ ਦੀ ਲਪੇਟ 'ਚ ਆ ਗਏ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ 40 ਤੋਂ ਵੱਧ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਰਾਜ ਆਫ਼ਤ ਪ੍ਰਬੰਧਨ ਫ਼ੋਰਸ ਦੇ ਡਾਇਰੈਕਟਰ ਕੁਮਾਰ ਮੋਖਤਾ ਨੇ ਦੱਸਿਆ ਕਿ ਬਚਾਅ ਮੁਹਿੰਮ ਦੇ ਸ਼ੁਰੂਆਤੀ ਘੰਟਿਆਂ 'ਚ ਘੱਟੋ-ਘੱਟੋ 10 ਲੋਕਾਨੂੰ ਜ਼ਖਮੀ ਹਾਲਤ 'ਚ ਮਲਬੇ 'ਚੋਂ ਕੱਢਿਆ ਗਿਆ ਅਤੇ ਨੇੜੇ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਨਾਲ ਹੀ ਦੱਸਿਆ ਕਿ 2 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ ਖਿੱਸਕਣ ਕਿੰਨੌਰ ਦੇ ਚੌਰਾ ਪਿੰਡ 'ਚ ਦੁਪਹਿਰ ਵੇਲੇ ਹੋਇਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਰਾਜ ਵਿਧਾਨ ਸਭਾ ਨੂੰ ਦੱਸਿਆ ਕਿ ਅਜਿਹੀਆਂ ਖ਼ਬਰਾਂ ਹਨ ਕਿ ਮਲਬੇ ਦੇ ਹੇਠਾਂ 50 ਤੋਂ 60 ਲੋਕ ਦਬੇ ਹੋਏ ਹਨ ਪਰ ਸਹੀ ਗਿਣਤੀ ਪਤਾ ਨਹੀਂ ਹੈ। 

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਰਾਮ ਠਾਕੁਰ ਨਾਲ ਗੱਲ ਕੀਤੀ। ਉਨ੍ਹਾਂ ਨੇ ਜਾਰੀ ਬਚਾਅ ਮੁਹਿੰਮਾਂ 'ਚ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਬੱਸ ਦੇ ਚਾਲਕ ਅਤੇ ਕੰਡਕਟਰ ਨੂੰ ਸੱਟਾਂ ਲੱਗੀਆਂ ਹਨ ਅਤੇ ਉਹ ਇਸ ਸਥਿਤੀ 'ਚ ਨਹੀਂ ਹਨ ਕਿ ਯਾਤਰੀਆਂ ਦੀ ਸਹੀ-ਸਹੀ ਗਿਣਤੀ ਦੱਸ ਸਕਣ। ਠਾਕੁਰ ਨੇ ਦੱਸਿਆ ਕਿ ਰਾਸ਼ਟਰੀ ਆਫ਼ਤ ਰਿਸਪਾਂਸ ਫ਼ੋਰਸ (ਐੱਨ.ਡੀ.ਆਰ.ਐੱਫ.), ਭਾਰਤ-ਤਿੱਬਤ ਸਰਹੱਦੀ ਪੁਲਸ (ਆਈ.ਟੀ.ਬੀ.ਪੀ.), ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਅਤੇ ਸਥਾਨਕ ਪੁਲਸ ਰਾਹਤ ਮੁਹਿੰਮ ਲਈ ਮੌਕੇ 'ਤੇ ਪਹੁੰਚੀ ਹੋਈ ਹੈ। ਉਨ੍ਹਾਂ ਦੱਸਿਆ ਕਿ ਫ਼ੌਜ ਦੇ ਇਕ ਅਧਿਕਾਰੀ ਨੇ ਵੀ ਉਨ੍ਹਾਂ ਨੂੰ ਮਦਦ ਦੇਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਬਚਾਅ ਕੰਮ ਲਈ ਹੈਲੀਕਾਪਟਰ ਦੀ ਵੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਖਿੱਸਕਣ ਉਸ ਸਮੇਂ ਹੋਇਆ, ਜਦੋਂ ਇਲਾਕੇ 'ਚ ਮੀਂਹ ਨਹੀਂ ਪੈ ਰਿਹਾ ਸੀ। ਇਸ ਤੋਂ ਪਹਿਲਾਂ ਕਿੰਨੌਰ ਦੇ ਡਿਪਟੀ ਕਮਿਸ਼ਨਰ ਆਬਿਦ ਹੁਸੈਨ ਸਾਦਿਕ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸੜਕ ਟਰਾਂਸਪੋਰਟ ਦੀ ਬੱਸ ਸਮੇਤ ਕਈ ਵਾਹਨ ਜ਼ਮੀਨ ਖਿੱਸਕਣ ਕਾਰਨ ਮਲਬੇ ਹੇਠ ਦੱਬ ਗਏ। ਬੱਸ ਹਰਿਦੁਆਰ ਜਾ ਰਹੀ ਸੀ।

PunjabKesari


author

DIsha

Content Editor

Related News