ਹਿਮਾਚਲ ਦੇ ਸਾਬਕਾ CM ਵੀਰਭੱਦਰ ਦੀ ਵਿਗੜੀ ਤਬੀਅਤ, ਹਸਪਤਾਲ ''ਚ ਭਰਤੀ
Wednesday, Aug 07, 2019 - 04:27 PM (IST)

ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਵੀਰਭੱਦਰ ਸਿੰਘ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਆਈ. ਜੀ. ਐੱਮ. ਸੀ. ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਵੀਰਭੱਦਰ ਸਿੰਘ ਕੁਝ ਦਿਨਾਂ ਤੋਂ ਰਾਮਪੁਰ 'ਚ ਸੀ ਪਰ ਉੱਥੇ ਉਨ੍ਹਾਂ ਦੀ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਅੱਜ ਸ਼ਿਮਲੇ ਲਿਆਂਦਾ ਗਿਆ, ਜਿੱਥੇ ਆਈ. ਜੀ. ਐੱਮ. ਸੀ. ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੂੰ ਸਾਹ ਲੈਣ 'ਚ ਸਮੱਸਿਆ ਆ ਰਹੀ ਸੀ। ਆਈ. ਜੀ. ਐੱਮ. ਸੀ. ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਨਕ ਰਾਜ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਚੈੱਕਅਪ ਕੀਤਾ ਜਾ ਰਿਹਾ ਹੈ।