ਹਿਮਾਚਲ ''ਚ ਇਤਿਹਾਸ ਦੀ ਸਭ ਤੋਂ ਭ੍ਰਿਸ਼ਟ ਸਰਕਾਰ, ਪੁਰਾਣੇ ਪ੍ਰਾਜੈਕਟ ਵੀ ਬੰਦ: ਠਾਕੁਰ

Sunday, Dec 08, 2024 - 12:34 PM (IST)

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਜਸ਼ਨ ਮਨਾਉਣ ਦੇ ਫ਼ੈਸਲੇ ਖਿਲਾਫ ਸ਼ਨੀਵਾਰ ਨੂੰ ਜ਼ਿਲ੍ਹਾ ਭਾਜਪਾ ਵਲੋਂ ਇਕ ਜਨਤਕ ਰੋਸ ਸਭਾ ਦਾ ਆਯੋਜਨ ਕੀਤਾ। ਜਨਤਕ ਰੋਸ ਸਭਾ ਵਿਚ ਹਮੀਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਰਾਜ ਸਭਾ ਮੈਂਬਰ ਸਿਕੰਦਰ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਮੌਜੂਦਾ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ। ਅਨੁਰਾਗ ਠਾਕੁਰ ਨੇ ਕਿਹਾ ਕਿ ਜਨ-ਜਨ ਦੀ ਜ਼ੁਬਾਨ 'ਤੇ ਇਕ ਹੀ ਗੱਲ ਕਿ ਪ੍ਰਦੇਸ਼ ਦੇ ਸੱਤ ਦਹਾਕਿਆਂ ਦੇ ਇਤਿਹਾਸ 'ਚ ਪਹਿਲੀ ਵਾਰ ਸਭ ਤੋਂ ਭ੍ਰਿਸ਼ਟ ਅਤੇ ਨਿਕੰਮੀ ਸਰਕਾਰ ਆਈ ਹੈ।

ਅਨੁਰਾਗ ਨੇ ਕਿਹਾ ਕਿ ਜੈਰਾਮ ਠਾਕੁਰ ਵੱਲੋਂ ਸ਼ੁਰੂ ਕੀਤੇ ਗਏ ਪ੍ਰਾਜੈਕਟ ਸੂਬੇ ਦੀ ਮੌਜੂਦਾ ਸਰਕਾਰ ਨੇ ਪੂਰੇ ਨਹੀਂ ਕੀਤੇ ਸਗੋਂ ਰੱਦ ਕਰ ਦਿੱਤੇ ਹਨ। 23 ਲੱਖ ਔਰਤਾਂ ਨੂੰ ਦਿੱਤੇ 1500 ਰੁਪਏ ਭੁੱਲ ਜਾਓ, ਭਾਜਪਾ ਸਰਕਾਰ ਵੱਲੋਂ 2.35 ਲੱਖ ਭੈਣਾਂ ਨੂੰ ਦਿੱਤੇ ਜਾਣ ਵਾਲੇ 1150 ਰੁਪਏ ਵੀ ਬੰਦ ਕਰ ਦਿੱਤੇ ਗਏ ਹਨ। ਠਾਕੁਰ ਨੇ ਕਿਹਾ ਕਿ ਕਿਸਾਨਾਂ ਨੂੰ 2 ਰੁਪਏ ਪ੍ਰਤੀ ਕਿਲੋ ਗੋਹਾ ਅਤੇ ਦੁੱਧ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਖਰੀਦਣ ਦਾ ਵਾਅਦਾ ਵੀ ਅਧੂਰਾ ਹੈ। ਨਵੀਂਆਂ ਨੌਕਰੀਆਂ ਨੂੰ ਤਾਂ ਭੁੱਲ ਜਾਓ, ਇੱਥੋਂ ਤੱਕ ਕਿ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਵੀ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ। ਅਨੁਰਾਗ ਨੇ ਕਿਹਾ ਕਿ ਕੋਰੋਨਾ ਦੇ ਸਮੇਂ ਡਾਕਟਰ ਉੱਥੇ ਮੌਜੂਦ ਸਨ ਅਤੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਵੀ ਦਿਖਾਇਆ ਗਿਆ ਸੀ।

ਇੰਟਰਨਸ਼ਿਪ ਕਰਨ ਵਾਲਿਆਂ ਨੂੰ ਤਨਖ਼ਾਹ ਲਈ ਚਾਰ ਮਹੀਨੇ ਉਡੀਕ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਾਰਨ ਪੂਰੇ ਦੇਸ਼ 'ਚ ਹਿਮਾਚਲ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ 'ਤੇ ਸੈੱਸ ਲਗਾਇਆ ਗਿਆ ਅਤੇ ਪਾਣੀ 'ਤੇ ਸਰਚਾਰਜ ਲਗਾਇਆ ਗਿਆ। ਰਾਸ਼ਨ ਦੀਆਂ ਕੀਮਤਾਂ ਵਧਾ ਦਿੱਤੀਆਂ ਗਈਆਂ। ਮਹਾਰਾਸ਼ਟਰ ਅਤੇ ਹਰਿਆਣਾ ਵਿਚ ਰਾਹੁਲ ਗਾਂਧੀ ਦੇ ਖਟਾਖਟ ਮਾਡਲ ਨੂੰ ਖਟਾਰਾ ਕਰਾਰ ਦਿੱਤਾ ਗਿਆ ਅਤੇ ਉੱਥੇ ਕਮਲ ਦਾ ਫੁੱਲ ਖਿੜਿਆ।
 


Tanu

Content Editor

Related News