ਹਿਮਾਚਲ ਹਾਈ ਕੋਰਟ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Tuesday, Jun 24, 2025 - 11:37 PM (IST)

ਸ਼ਿਮਲਾ, (ਰਾਕਟਾ)- ਹਿਮਾਚਲ ਪ੍ਰਦੇਸ਼ ਨੂੰ ਈ-ਮੇਲ ਰਾਹੀਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਸਿਲਸਿਲੇ ਵਿਚ ਮੰਗਲਵਾਰ ਨੂੰ ਇਕ ਵਾਰ ਮੁੜ ਸੂਬੇ ਦੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਦੌਰਾਨ, ਹਾਈ ਕੋਰਟ ਕੰਪਲੈਕਸ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਇਕ ਯੋਜਨਾਬੱਧ ਤਲਾਸ਼ੀ ਲਈ ਗਈ, ਤਾਂ ਜੋ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦਾ ਪਤਾ ਲਗਾਇਆ ਜਾ ਸਕੇ ਪਰ ਕੋਈ ਧਮਾਕਾਖੇਜ਼ ਸਮੱਗਰੀ ਨਹੀਂ ਮਿਲੀ।