ਹਿਮਾਚਲ ਹਾਈਕੋਰਟ 'ਚ ਪੈ ਗਈਆਂ ਭਾਜੜਾਂ, ਬਾਹਰ ਦੌੜੇ ਸਟਾਫ਼ ਤੇ ਵਕੀਲ

06/18/2024 1:21:29 PM

ਹਿਮਾਚਲ ਡੈਸਕ : ਹਿਮਾਚਲ ਹਾਈਕੋਰਟ ਵਿਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਪੁਲਸ ਕਾਰਵਾਈ ਦੌਰਾਨ ਹਾਈਕੋਰਟ ਦਾ ਸਾਰਾ ਸਟਾਫ਼ ਅਤੇ ਵਕੀਲ ਆਪਣੇ ਚੈਂਬਰਾਂ ਨਾਲ ਅਚਾਨਕ ਬਾਹਰ ਆ ਗਏ। ਹਾਈਕੋਰਟ ਦੇ ਬਾਹਰ ਅਜਿਹਾ ਦ੍ਰਿਸ਼ ਵੇਖ ਕੇ ਲੋਕ ਹੈਰਾਨ ਹੋ ਗਈ, ਜੋ ਇਸ ਨੂੰ ਧਮਕੀ ਨਾਲ ਜੋੜ ਰਹੇ ਸਨ ਅਤੇ ਕਈ ਇਸ ਨੂੰ ਬਾਰਿਸ਼ ਤੋਂ ਪਹਿਲਾਂ ਹੋਣ ਵਾਲੀ ਮੌਕ ਡਰਿੱਲ ਕਹਿ ਰਹੇ ਹਨ। ਦੂਜੇ ਪਾਸੇ ਕੋਰਟ ਨਾਲ ਸਬੰਧਿਤ ਮਾਮਲਾ ਹੋਣ ਕਾਰਨ ਪੁਲਸ ਜਾਂ ਸਰਕਾਰ ਦਾ ਕੋਈ ਵੀ ਅਧਿਕਾਰੀਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕਰ ਰਿਹਾ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਦਿੱਲੀ ਏਅਰਪੋਰਟ ਤੋਂ ਦੁਬਈ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੂਤਰਾਂ ਅਨੁਸਾਰ ਹਾਈਕੋਰਟ ਵਿਚ ਮੌਜੂਦ ਪੁਲਸ ਦੇ ਨਾਲ ਸੁੰਘਣ ਵਾਲੇ ਕੁੱਤੇ ਵੀ ਸਨ, ਜਿਸ ਦੌਰਾਨ ਕਿਸੇ ਵੀ ਸ਼ਖ਼ਸ ਨੂੰ ਅਦਾਲਤ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ। ਇਸ ਘਟਨਾ ਦਾ ਪਤਾ ਲੱਗਣ 'ਤੇ ਆਲੇ-ਦੁਆਲੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ ਹੈ। ਪੁਲਸ ਅਤੇ ਸਾਰੀਆਂ ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ ਆ ਗਈਆਂ ਹਨ। ਹਿਮਾਚਲ ਹਾਈਕੋਰਟ ਦੇ ਅੰਦਰ ਕੀ ਹੋ ਰਿਹਾ ਸੀ, ਦੇ ਬਾਰੇ ਅਜੇ ਤੱਕ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਅਤੇ ਨਾ ਹੀ ਕੋਈ ਇਸ ਬਾਰੇ ਕੁਝ ਕਹਿ ਰਿਹਾ ਹੈ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

ਦੂਜੇ ਪਾਸੇ ਇਸ ਮਾਮਲੇ ਦੇ ਸਬੰਧ ਵਿਚ ਡੀਸੀ ਸ਼ਿਮਲਾ ਅਨੁਪਮ ਕਸ਼ਯਪ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਮੌਕ ਡਰਿੱਲ ਕਰਵਾਉਣ ਦੀ ਯੋਜਨਾ ਨਹੀਂ ਹੈ। ਦੂਜੇ ਪਾਸੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਡਾਇਰੈਕਟਰ ਡੀਸੀ ਰਾਣਾ ਨੇ ਵੀ ਮੌਕ ਡਰਿੱਲ ਤੋਂ ਇਨਕਾਰ ਕੀਤਾ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਬੀਤੇ ਦਿਨੀਂ ਤਿੰਨ ਅੱਤਵਾਦੀ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਨੂੰ ਲੈ ਕੇ ਪੁਲਸ ਵਲੋਂ ਕਾਰਵਾਈ ਕੀਤੇ ਜਾਣ ਦੀ ਉਮੀਦ ਹੈ ਤਾਂਕਿ ਕੋਈ ਹੋਰ ਅਣਸੁਖਾਈ ਘਟਨਾ ਨਾ ਵਾਪਰ ਸਕੇ।

ਇਹ ਵੀ ਪੜ੍ਹੋ - ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇੰਝ ਰੱਖੋ ਆਪਣੀ ਸਿਹਤ ਦਾ ਧਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News