ਹਿਮਾਚਲ ਦੇ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਦੇ ਕੰਪਲੈਕਸਾਂ ’ਚ ਮੋਬਾਇਲ ਟਾਵਰ ਲਾਉਣ ’ਤੇ ਪਾਬੰਦੀ

05/22/2022 9:44:51 AM

ਸ਼ਿਮਲਾ (ਪ੍ਰੀਤੀ)- ਹਿਮਾਚਲ ਸਰਕਾਰ ਨੇ ਸਕੂਲਾਂ ਅਤੇ ਕਾਲਜਾਂ ਸਮੇਤ ਹਸਪਤਾਲਾਂ ਦੇ ਕੰਪਲੈਕਸਾਂ ’ਤੇ ਮੋਬਾਇਲ ਟਾਵਰ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤਰਾਂ ’ਚ ਵੀ ਮੋਬਾਇਲ ਟਾਵਰ ਲਗਾਉਣ ’ਤੇ ਪਾਬੰਦੀ ਰਹੇਗੀ। ਇਸ ਸੰਬੰਧ ’ਚ ਸਰਕਾਰ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸੇ ਕੜੀ ਤਹਿਤ ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਡਿਪਟੀ ਡਾਇਰੈਕਟਰਾਂ, ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਮੋਬਾਇਲ ਟਾਵਰ ਲੱਗਣ ’ਤੇ ਇਸ ਦਾ ਵਿਰੋਧ ਕਰਨ ਲਈ ਕਿਹਾ ਹੈ।

ਸਿੱਖਿਆ ਵਿਭਾਗ ਨੇ ਜ਼ਿਲ੍ਹਾ ਡਿਪਟੀ ਡਾਇਰੈਕਟਰਾਂ ਤੋਂ ਅਜਿਹੇ ਸਕੂਲਾਂ ਦੀ ਸੂਚੀ ਵੀ ਮੰਗੀ ਹੈ, ਜਿਨ੍ਹਾਂ ਦੇ ਆਲੇ-ਦੁਆਲੇ ਮੋਬਾਈਲ ਟਾਵਰ ਲੱਗੇ ਹੋਏ ਹਨ। ਰਿਹਾਇਸ਼ੀ ਇਲਾਕਿਆਂ ਵਿੱਚ ਮੋਬਾਈਲ ਟਾਵਰ ਲਗਾਉਣ ਦੀ ਬਹਿਸ ਇਨ੍ਹੀਂ ਦਿਨੀਂ ਜ਼ੋਰ ਫੜਦੀ ਜਾ ਰਹੀ ਹੈ। ਇਹ ਟਾਵਰ ਮਨਮਾਨੇ ਢੰਗ ਨਾਲ ਲਗਾਏ ਜਾ ਰਹੇ ਹਨ, ਜਿਸ ਕਾਰਨ ਸਕੂਲਾਂ ਦੀਆਂ ਇਮਾਰਤਾਂ ਨੂੰ ਇਸ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਅਜਿਹੇ 'ਚ ਹੁਣ ਇਸ ਸਬੰਧ 'ਚ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸ਼ਹਿਰੀ ਖੇਤਰਾਂ ਵਿਚ ਸਕੂਲਾਂ ਦੇ ਆਲੇ-ਦੁਆਲੇ ਰਿਹਾਇਸ਼ੀ ਖੇਤਰ ਹਨ, ਜਿੱਥੇ ਮੋਬਾਈਲ ਟਾਵਰ ਲੱਗੇ ਹੋਏ ਹਨ। ਡਾਇਰੈਕਟਰ ਹਾਇਰ ਐਜੂਕੇਸ਼ਨ ਨੇ ਕਿਹਾ ਕਿ ਸਕੂਲਾਂ ਵਿਚ ਇਨ੍ਹਾਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।


Tanu

Content Editor

Related News