ਹਿਮਾਚਲ ਪ੍ਰਦੇਸ਼ : ਵਿਧਾਨ ਸਭਾ ਸਪੀਕਰ ਨੇ ਜੈਰਾਮ ਠਾਕੁਰ ਸਮੇਤ ਭਾਜਪਾ ਦੇ 15 ਵਿਧਾਇਕਾਂ ਨੂੰ ਕੀਤਾ ਮੁਅੱਤਲ
Wednesday, Feb 28, 2024 - 12:56 PM (IST)
ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਸਮੇਤ ਭਾਜਪਾ ਦੇ 15 ਵਿਧਾਇਕਾਂ ਨੂੰ ਬੁੱਧਵਾਰ ਨੂੰ ਮੁਅੱਤਲ ਕਰ ਦਿੱਤਾ ਅਤੇ ਫਿਰ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਭਾਜਪਾ ਵਿਧਾਇਕਾੰ ਨੂੰ ਸਦਨ 'ਚ ਗਲਤ ਰਵੱਈਏ ਅਤੇ ਨਾਅਰੇਬਾਜ਼ੀ ਦੇ ਦੋਸ਼ 'ਚ ਮੁਅੱਤਲ ਕੀਤਾ ਗਿਆ।
ਇਹ ਵੀ ਪੜ੍ਹੋ : ਹਿਮਾਚਲ ਦੇ CM ਸੁੱਖੂ ਦੇ ਗੰਭੀਰ ਦੋਸ਼: 'ਸਾਡੇ ਵਿਧਾਇਕਾਂ ਨੂੰ ਹਰਿਆਣਾ ਪੁਲਸ ਨੇ ਕੀਤਾ ਅਗਵਾ'
ਜੈਰਾਮ ਠਾਕੁਰ ਨੇ ਸਵੇਰੇ ਕਿਹਾ ਸੀ,''ਸਾਨੂੰ ਸ਼ੱਕ ਹੈ ਕਿ ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰ ਸਕਦੇ ਹਨ ਤਾਂ ਕਿ ਬਜਟ ਵਿਧਾਨ ਸਭਾ 'ਚ ਪਾਸ ਕੀਤਾ ਜਾ ਸਕੇ।'' ਉਨ੍ਹਾਂ ਕਿਹਾ ਕਿ ਰਾਜ ਸਭਾ ਚੋਣਾਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਰਕਾਰ ਘੱਟ ਗਿਣਤੀ 'ਚ ਹੈ। ਠਾਕੁਰ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਅਸਤੀਫ਼ੇ ਦੀ ਮੰਗ ਕੀਤੀ। ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਇਕਮਾਤਰ ਰਾਜ ਸਭਾ ਸੀਟ 'ਤੇ ਭਾਜਪਾ ਦੇ ਜਿੱਤ ਹਾਸਲ ਕਰਨ ਦੇ ਇਕ ਦਿਨ ਬਾਅਦ ਵਿਧਾਇਕਾਂ ਨੂੰ ਮੁਅੱਤਲ ਕਰਨ ਦਾ ਇਹ ਫ਼ੈਸਲਾ ਆਇਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e