ਹਿਮਾਚਲ ਪ੍ਰਦੇਸ਼: ਬੋਲੇਰੋ ਕੈਂਪਰ ਖੱਡ ''ਚ ਡਿੱਗੀ, 3 ਲੋਕਾਂ ਦੀ ਮੌਤ

Monday, Jun 22, 2020 - 03:56 PM (IST)

ਹਿਮਾਚਲ ਪ੍ਰਦੇਸ਼: ਬੋਲੇਰੋ ਕੈਂਪਰ ਖੱਡ ''ਚ ਡਿੱਗੀ, 3 ਲੋਕਾਂ ਦੀ ਮੌਤ

ਸ਼ਿਮਲਾ (ਵਾਰਤਾ)— ਹਿਮਾਚਲ ਪ੍ਰਦੇਸ਼ ਵਿਚ ਸ਼ਿਮਲਾ ਜ਼ਿਲੇ ਦੇ ਚੌਪਾਲ ਸਬ-ਡਿਵੀਜ਼ਨ ਵਿਚ ਝਿਕਨੀ ਪੁਲ ਮਾਰਗ 'ਤੇ ਇਕ ਬੋਲੇਰੋ ਕੈਂਪਰ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋਏ ਹਨ। ਪੁਲਸ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਵਾਹਨ 'ਚ 7 ਲੋਕ ਸਵਾਰ ਸਨ। ਇਹ ਸਾਰੇ ਇਕ ਹੀ ਪਰਿਵਾਰ ਨਾਲ ਸੰਬੰਧਤ ਹਨ। ਹਾਦਸਾ ਇੰਨਾ ਭਿਆਨਕ ਸੀ ਕਿ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਦੱਸੇ ਜਾ ਰਹੇ ਹਨ, ਜਦਕਿ ਦੋ ਲੋਕਾਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ। 

ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਦੀ ਮਦਦ ਨਾਲ ਸਾਰਿਆਂ ਨੂੰ ਸਿਵਲ ਹਸਪਤਾਲ ਚੌਪਾਲ ਪਹੁੰਚਾਇਆ ਗਿਆ। ਪੁਲਸ ਨੇ ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਰਾਹੁਲ, ਸੁਨੀਲ ਅਤੇ ਅੰਕੁਸ਼ ਦੇ ਰੂਪ ਵਿਚ ਕੀਤੀ ਹੈ। ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਆਈ. ਜੀ. ਐੱਮ. ਸੀ. ਸ਼ਿਮਲਾ ਰੈਫਰ  ਕਰ ਦਿੱਤਾ ਗਿਆ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸ. ਡੀ. ਐੱਮ. ਚੌਪਾਲ ਅਨਿਲ ਚੌਹਾਨ ਹਸਪਤਾਲ ਪੁੱਜੇ ਅਤੇ ਮ੍ਰਿਤਕਾਂ ਪਰਿਵਾਰਾਂ ਨੂੰ 10-10 ਹਜ਼ਾਰ ਅਤੇ ਜ਼ਖਮੀਆਂ ਨੂੰ 5-5 ਹਜ਼ਾਰ ਰੁਪਏ ਦੀ ਤੁਰੰਤ ਰਾਹਤ ਪ੍ਰਦਾਨ ਕੀਤੀ। ਪੁਲਸ ਸਬ ਇੰਸਪੈਕਟਰ ਵਰੁਣ ਪਟਿਆਲ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਲਾਸ਼ਾਂ ਸੌਂਪ ਦਿੱਤੀਆਂ ਗਈਆਂ ਹਨ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।


author

Tanu

Content Editor

Related News