ਹਿਮਾਚਲ ਪ੍ਰਦੇਸ਼ ''ਚ 279 ਗ੍ਰਾਮ ਚਰਸ ਜ਼ਬਤ, ਨੌਜਵਾਨ ਗ੍ਰਿਫ਼ਤਾਰ

Tuesday, Jun 09, 2026 - 10:44 AM (IST)

ਹਿਮਾਚਲ ਪ੍ਰਦੇਸ਼ ''ਚ 279 ਗ੍ਰਾਮ ਚਰਸ ਜ਼ਬਤ, ਨੌਜਵਾਨ ਗ੍ਰਿਫ਼ਤਾਰ

ਧਰਮਸ਼ਾਲਾ- ਹਿਮਾਚਲ ਪ੍ਰਦੇਸ਼ ਸਰਕਾਰ ਦੀ 'ਨਸ਼ਾ ਮੁਕਤ ਹਿਮਾਚਲ ਮੁਹਿੰਮ' ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਇਕ ਵੱਡੀ ਕਾਰਵਾਈ ਕਰਦਿਆਂ, ਦੇਹਰਾ ਪੁਲਸ ਨੇ ਇਕ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 279 ਗ੍ਰਾਮ ਚਰਸ ਜ਼ਬਤ ਕੀਤੀ। ਦੇਹਰਾ ਦੇ ਪੁਲਸ ਸੁਪਰਡੈਂਟ ਮਯੰਕ ਚੌਧਰੀ ਨੇ ਦੱਸਿਆ ਕਿ ਦੇਹਰਾ ਪੁਲਸ ਸਟੇਸ਼ਨ ਦੀ ਇਕ ਟੀਮ ਨੇ ਤਲਾਈ ਕੁਰੂ ਖੇਤਰ 'ਚ ਨਿਯਮਿਤ ਗਸ਼ਤ ਅਤੇ ਜਾਂਚ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਸ਼ੱਕੀ ਨੂੰ ਰੋਕਿਆ। ਸ਼੍ਰੀ ਮਯੰਕ ਨੇ ਦੱਸਿਆ ਕਿ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਦੌਰਾਨ ਉਸ ਕੋਲੋਂ 279 ਗ੍ਰਾਮ ਚਰਸ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਨਿਖਿਲ ਸ਼ਰਮਾ ਪੁੱਤਰ ਰਵਿੰਦਰ ਨਾਥ ਵਾਸੀ ਕਲਵਾਨੀ ਪਿੰਡ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਦੋਸ਼ੀ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਦੇਹਰਾ ਪੁਲਸ ਸਟੇਸ਼ਨ 'ਚ ਉਸ ਖ਼ਿਲਾਫ਼ ਨਸ਼ੀਲੇ ਪਦਾਰਥਾਂ ਅਤੇ ਸਾਈਕੋਟ੍ਰੋਪਿਕ ਸਬਸਟੈਂਸ (ਐੱਨਡੀਪੀਐੱਸ) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਜਾਰੀ ਹੈ। ਪੁਲਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਤਸਕਰੀ ਖ਼ਿਲਾਫ਼ ਜ਼ੀਰੋ-ਟਾਲਰੈਂਸ ਨੀਤੀ ਦੇ ਪ੍ਰਤੀ ਵਚਨਬੱਧ ਹੈ ਅਤੇ ਪੂਰੇ ਖੇਤਰ 'ਚ ਇਸ ਖਤਰੇ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News