ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਨੇ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ’ਤੇ ਦਿੱਤਾ ਜ਼ੋਰ

Thursday, Apr 14, 2022 - 05:32 PM (IST)

ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਨੇ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ’ਤੇ ਦਿੱਤਾ ਜ਼ੋਰ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੂਬੇ ਦੇ ਸੈਰ ਸਪਾਟਾ ਵਿਭਾਗ ਅਤੇ ਪ੍ਰਾਹੁਣਚਾਰੀ ਉਦਯੋਗਨੂੰ ਕੁੱਲੂ-ਮਨਾਲੀ-ਕੇਲੋਂਗ-ਜਿਸਪਾ ਸਰਕਟ ’ਚ ਸੈਰ-ਸਪਾਟੇ ਨੂੰ ਹੋਰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨਵੇਂ ਵਿਆਹ ਸਥਾਨਾਂ ਦਾ ਪਤਾ ਲਗਾਉਣ ਲਈ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। 

ਇੱਥੇ ਹਿਮਾਚਲ ਪ੍ਰਦੇਸ਼ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਐਚ.ਪੀ.ਟੀ.ਡੀ.ਸੀ.) ਦੇ ਬੋਰਡ ਆਫ਼ ਡਾਇਰੈਕਟਰਜ਼ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੋਵਿਡ-19 ਪ੍ਰਭਾਵਿਤ ਕਾਰਪੋਰੇਸ਼ਨ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਇਸ ਦਾ ਲਾਭ ਮਿਲ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮਾਂ, ਹੋਟਲਾਂ ਅਤੇ ਸੇਵਾਵਾਂ ਦੀ ਤਰੱਕੀ ਲਈ ਯੋਗ ਕਦਮ ਚੁੱਕਣ ਲਈ ਵੀ ਕਿਹਾ। ਅਧਿਕਾਰੀਆਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਵਿਆਪਕ ਪ੍ਰਚਾਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਾਰਪੋਰੇਸ਼ਨ ਵੱਲੋਂ ਪਛਾਣੀਆਂ ਗਈਆਂ ਇਕਾਈਆਂ ਨੂੰ ਵਿਆਹ ਸਥਾਨਾਂ ਵਜੋਂ ਉਤਸ਼ਾਹਿਤ ਕਰਨ ਦੇ ਯਤਨਾਂ 'ਤੇ ਖੁਸ਼ੀ ਪ੍ਰਗਟਾਈ। ਮੀਟਿੰਗ ਦੌਰਾਨ ਬੋਰਡ ਨੇ ਚਾਰ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦਿੱਤੀ। ਬੋਰਡ ਨੇ ਨਿਯਮਾਂ ਅਨੁਸਾਰ ਵੱਖ-ਵੱਖ ਸ਼੍ਰੇਣੀਆਂ ਦੇ 107 ਸਿਖਿਆਰਥੀਆਂ ਨੂੰ ਨਿਗਮ ’ਚ ਮਿਲਾਉਣ ਦਾ ਫੈਸਲਾ ਕੀਤਾ ਹੈ।


author

Tanu

Content Editor

Related News