ਕਸੌਲੀ ਦੀ ਹੈਰੀਟੇਜ਼ ਮਾਰਕੀਟ ''ਚ ਲੱਗੀ ਭਿਆਨਕ ਅੱਗ, 8 ਦੁਕਾਨਾਂ ਸੜ ਕੇ ਸੁਆਹ
Monday, Apr 13, 2026 - 03:36 PM (IST)
ਸੋਲਨ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਕਸੌਲੀ ਬਾਜ਼ਾਰ 'ਚ ਸੋਮਵਾਰ ਤੜਕੇ ਲੱਗੀ ਅੱਗ 'ਚ 8 ਦੁਕਾਨਾਂ ਅਤੇ ਉਨ੍ਹਾਂ 'ਚ ਰੱਖੀ ਕਰੋੜਾਂ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ। ਕਸੌਲੀ ਦੇ ਛਾਉਣੀ ਸ਼ਹਿਰ ਦੇ ਮਸ਼ਹੂਰ ਹੈਰੀਟੇਜ਼ ਮਾਰਕੀਟ 'ਚ ਲੱਗੀ ਅੱਗ ਨੇ ਦੇਖਦੇ ਹੀ ਦੇਖਦੇ 8 ਦੁਕਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਅੱਗ 'ਚ ਕਈ ਰੈਸਟੋਰੈਂਟ ਵੀ ਪ੍ਰਭਾਵਿਤ ਹੋਏ, ਜਿਸ ਨਾਲ ਵਪਾਰੀਆਂ ਨੂੰ ਕਾਫ਼ੀ ਨੁਕਸਾਨ ਹੋਇਆ।
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦਾ ਕੰਮ ਕੀਤਾ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫ਼ੌਜ ਅਤੇ ਹਵਾਈ ਫ਼ੌਜ ਦੇ ਵਾਹਨਾਂ ਨੂੰ ਵੀ ਮੌਕੇ 'ਤੇ ਤਾਇਨਾਤ ਕਰ ਰਾਹਤ-ਬਚਾਅ ਕੰਮਾਂ ਨੂੰ ਅੰਜਾਮ ਦਿੱਤਾ ਗਿਆ। ਸਥਾਨਕ ਲੋਕਾਂ ਅਨੁਸਾਰ, ਇਹ ਅੱਗ ਤੇਜ਼ੀ ਨਾਲ ਫੈਲੀ, ਜਿਸ ਕਾਰਨ ਇਸ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਫਿਲਹਾਲ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਪਰ ਨੁਕਸਾਨ ਕਰੋੜਾਂ ਰੁਪਏ 'ਚ ਦੱਸਿਆ ਜਾ ਰਿਹਾ ਹੈ। ਪ੍ਰਸ਼ਾਸਨ ਘਟਨਾ 'ਤੇ ਨਜ਼ਰ ਬਣਾਏ ਹੋਏ ਹੈ। ਅੱਗ ਲੱਗਣ ਦੇ ਕਾਰਨ ਦਾ ਫਿਲਹਾਲ ਪਤਾ ਨਹੀਂ ਲਗਾਇਆ ਜਾ ਸਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
