5 ਸਾਲਾਂ ਦਾ ਸਾਥ, ਫਿਰ ਉਤਾਰਿਆ ਮੌਤ ਦੇ ਘਾਟ! ਪ੍ਰੇਮਿਕਾ ਨੇ ਲਿਵ-ਇਨ ਪਾਰਟਨਰ ਦਾ ਕੀਤਾ ਕਤਲ

Wednesday, Mar 11, 2026 - 11:13 AM (IST)

5 ਸਾਲਾਂ ਦਾ ਸਾਥ, ਫਿਰ ਉਤਾਰਿਆ ਮੌਤ ਦੇ ਘਾਟ! ਪ੍ਰੇਮਿਕਾ ਨੇ ਲਿਵ-ਇਨ ਪਾਰਟਨਰ ਦਾ ਕੀਤਾ ਕਤਲ

ਮਨਾਲੀ- ਹਿਮਾਚਲ ਪ੍ਰਦੇਸ਼ ਦੇ ਮਨਾਲੀ 'ਚ ਇਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ 54 ਸਾਲਾ ਸਰਕਾਰੀ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ (ਵਾਸੀ ਲਾਹੌਲ-ਸਪੀਤੀ) ਵਜੋਂ ਹੋਈ ਹੈ, ਜੋ ਇਕ ਸਰਕਾਰੀ ਸਕੂਲ 'ਚ ਸੇਵਾਦਾਰ ਵਜੋਂ ਤਾਇਨਾਤ ਸੀ। ਪੁਲਸ ਨੇ ਇਸ ਮਾਮਲੇ 'ਚ ਰਣਜੀਤ ਦੀ ਲਿਵ-ਇਨ ਪਾਰਟਨਰ ਨਮਰਤਾ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਪਿਛਲੇ 5 ਸਾਲਾਂ ਤੋਂ ਪਤਲੀਕੂਹਲ ਪਿੰਡ 'ਚ ਨਮਰਤਾ ਨਾਲ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ। ਘਟਨਾ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਨਮਰਤਾ ਨੇ ਖ਼ੁਦ ਮੰਗਲਵਾਰ ਨੂੰ ਪੁਲਸ ਨੂੰ ਸੂਚਨਾ ਦਿੱਤੀ ਕਿ ਸੋਮਵਾਰ ਰਾਤ ਨੂੰ ਉਨ੍ਹਾਂ ਵਿਚਕਾਰ ਝਗੜਾ ਹੋਇਆ ਸੀ ਅਤੇ ਮੰਗਲਵਾਰ ਸਵੇਰੇ ਰਣਜੀਤ ਕੋਈ ਹਰਕਤ ਨਹੀਂ ਕਰ ਰਿਹਾ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਰਣਜੀਤ ਦੀ ਪਤਨੀ ਤਾਲੀ ਪਾਲਮੋ ਅਤੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ। ਪਤਨੀ ਨੇ ਦੋਸ਼ ਲਾਇਆ ਕਿ ਰਣਜੀਤ ਦੀ ਛਾਤੀ, ਗਰਦਨ ਅਤੇ ਪੇਟ 'ਤੇ ਸੱਟਾਂ ਦੇ ਡੂੰਘੇ ਨਿਸ਼ਾਨ ਸਨ, ਜੋ ਸਾਫ਼ ਤੌਰ 'ਤੇ ਕਤਲ ਵੱਲ ਇਸ਼ਾਰਾ ਕਰਦੇ ਹਨ। ਪਰਿਵਾਰ ਮੁਤਾਬਕ ਰਣਜੀਤ 7 ਮਾਰਚ ਨੂੰ ਪਤਲੀਕੂਹਲ ਆਇਆ ਸੀ ਅਤੇ ਆਖਰੀ ਵਾਰ ਫ਼ੋਨ 'ਤੇ ਗੱਲਬਾਤ ਦੌਰਾਨ ਉਹ ਨਸ਼ੇ ਦੀ ਹਾਲਤ 'ਚ ਸੀ। ਮਨਾਲੀ ਦੇ ਡੀ.ਐੱਸ.ਪੀ. ਕੇ.ਡੀ. ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 103 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News