ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ''ਚ ਹੋਈ ਤਾਜ਼ਾ ਬਰਫ਼ਬਾਰੀ

Wednesday, Oct 22, 2025 - 03:55 PM (IST)

ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ''ਚ ਹੋਈ ਤਾਜ਼ਾ ਬਰਫ਼ਬਾਰੀ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪੀਤੀ ਜ਼ਿਲ੍ਹੇ ਅਤੇ ਮਨਾਲੀ ਦੇ ਉੱਚੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ ਹੋਈ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਬਰਫਬਾਰੀ ਤੋਂ ਮਨਾਲੀ ਅਤੇ ਲਾਹੌਲ-ਸਪੀਤੀ ਦੇ ਸੈਰ-ਸਪਾਟੇ ਨਾਲ ਜੁੜੇ ਹਿੱਤਧਾਰਕਾਂ ਦੇ ਚਿਹਰੇ ਖਿੜ ਗਏ ਹਨ, ਕਿਉਂਕਿ ਉਨ੍ਹਾਂ ਨੂੰ ਸੈਲਾਨੀਆਂ ਦੀ ਗਿਣਤੀ 'ਚ ਵਾਧੇ ਦੀ ਉਮੀਦ ਹੈ। ਸ਼ਿਮਲਾ ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਹੋਈ।

ਮਨਾਲੀ 'ਚ 12 ਮਿਲੀਲੀਟਰ, ਭਰਮੌਰ 'ਚ 11.5 ਮਿਲੀਲਟਰ, ਕੇਲਾਂਗ 'ਚ 6 ਮਿਲੀਲੀਟਰ, ਭੁੰਤਰ 'ਚ 3.6 ਮਿਲੀਲੀਟਰ, ਸੇਓਬਾਗ 'ਚ 2.4 ਮਿਲੀਲੀਟਰ, ਪਾਲਮਪੁਰ 'ਚ 2 ਮਿਲੀਲੀਟਰ ਬਾਰਿਸ਼ ਦਰਜ ਕੀਤੀ ਗਈ। ਜਨਜਾਤੀ ਲਾਹੌਲ ਅਤੇ ਸਪੀਤੀ ਜ਼ਿਲ੍ਹੇ ਦੇ ਤਾਬੋ 'ਚ ਰਾਤ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 0.7 ਡਿਗਰੀ ਹੇਠਾਂ ਦਰਜ ਕੀਤਾ ਗਿਆ, ਦੋਂ ਕਿ ਕੁਕੁਮਸੇਰੀ 'ਚ 0.4 ਡਿਗਰੀ, ਕੇਲੋਂਗ 'ਚ 1.8 ਡਿਗਰੀ ਅਤੇ ਕਲਪਾ 'ਚ 4.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News