ਜਸ਼ਨ ਦੌਰਾਨ ਗੋਲੀ ਲੱਗਣ ਨਾਲ ਔਰਤ ਦੀ ਮੌਤ, ਮੈਜਿਸਟ੍ਰੇਟ ਜਾਂਚ ਦੇ ਹੁਕਮ
Tuesday, Apr 28, 2026 - 11:59 AM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕੁਲਗਾਂਵ 'ਚ ਇਕ ਨਵੇਂ ਬਣੇ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੌਰਾਨ ਗੋਲੀਬਾਰੀ 'ਚ 26 ਸਾਲਾ ਔਰਤ ਦੀ ਮੌਤ ਦੇ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਇਹ ਘਟਨਾ ਐਤਵਾਰ ਨੂੰ ਉਸ ਸਮੇਂ ਹੋਈ, ਜਦੋਂ ਸਮਾਰੋਹ 'ਚ ਲੋਕ ਡਾਂਸ ਕਰ ਰਹੇ ਸਨ ਅਤੇ ਇਸੇ ਦੌਰਾਨ ਦੋਸ਼ੀ ਨੇ ਗੋਲੀ ਚਲਾ ਦਿੱਤੀ। ਪਹਿਲੀ ਨਜ਼ਰ ਇਹ ਜਸ਼ਨ 'ਚ ਕੀਤੀ ਗਈ ਗੋਲੀਬਾਰੀ ਦਾ ਮਾਮਲਾ ਪ੍ਰਤੀਤ ਹੁੰਦਾ ਹੈ।
ਗੋਲੀ ਰੋਹੜੂ ਦੇ ਚਿੜਗਾਂਵ ਦੀ ਵਾਸੀ ਰਿਤਿਕਾ ਨੂੰ ਲੱਗੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮਾਮਲੇ 'ਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਮਲਾ ਦੇ ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ (ਕਾਨੂੰਨ ਵਿਵਸਥਾ) ਪੰਕਜ ਸ਼ਰਮਾ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਇਸ ਮਾਮਲੇ 'ਚ ਜ਼ਰੂਰੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਸੁਝਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਨੂੰ 7 ਦਿਨਾਂ ਅੰਦਰ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
