ਹਿਮਾਚਲ ਪ੍ਰਦੇਸ਼ : ਮੰਡੀ ''ਚ ਵਾਪਰਿਆ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ

Tuesday, Jul 05, 2022 - 11:04 AM (IST)

ਹਿਮਾਚਲ ਪ੍ਰਦੇਸ਼ : ਮੰਡੀ ''ਚ ਵਾਪਰਿਆ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਦਰਦਨਾਕ ਹਾਦਸਾ ਵਾਪਰਿਆ। ਮੰਡੀ ਜ਼ਿਲ੍ਹੇ ਦੇ ਖਲਿਆਰ 'ਚ ਨੈਸ਼ਨਲ ਹਾਈਵੇਅ 'ਤੇ ਤੇਜ਼ ਰਫ਼ਤਾਰ 'ਚ ਆ ਰਿਹਾ ਟਰੱਕ ਅਚਾਨਕ ਇਕ ਘਰ 'ਚ ਜਾ ਵੜਿਆ। ਘਰ 'ਚ ਟਰੱਕ ਦੀ ਟੱਕਰ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਮਾਤਮ ਪਸਰ ਗਿਆ।

PunjabKesari

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਕੁੱਲੂ 'ਚ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਸਮੇਤ 16 ਦੀ ਮੌਤ

ਇਕ ਨਿਊਜ਼ ਏਜੰਸੀ ਨੇ ਐਡੀਸ਼ਨਲ ਐੱਸ.ਪੀ. ਆਸ਼ੀਸ਼ ਸ਼ਰਮਾ ਦੇ ਹਵਾਲੇ ਤੋਂ ਇਹ ਖ਼ਬਰ ਦਿੱਤੀ ਹੈ। ਆਸ਼ੀਸ਼ ਸ਼ਰਮਾ ਨੇ ਦੱਸਿਆ ਕਿ ਜ਼ਖ਼ਮੀ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਦੋਂ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਹਾਲੇ ਮ੍ਰਿਤਕਾਂ ਦੀ ਪਛਾਣ ਨਹੀਂ ਹੋਈ ਹੈ। ਉੱਥੇ ਹੀ ਡਰਾਈਵਰ ਮੌਕੇ 'ਤੇ ਫਰਾਰ ਹੋ ਗਿਆ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ, ਟਰੱਕ ਯਾਨੀ ਟਿਪਰ 'ਚ ਚਾਲਕ ਸਮੇਤ 5 ਲੋਕ ਸਵਾਰ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News