ਹਿਮਾਚਲ ਚੋਣ ਨਤੀਜੇ: ਕਾਂਗਰਸ ਨੇ ਬਣਾਈ ਲੀਡ, ਜਾਣੋ ਭਾਜਪਾ ਦੀ ਸਥਿਤੀ

Thursday, Dec 08, 2022 - 10:55 AM (IST)

ਹਿਮਾਚਲ ਚੋਣ ਨਤੀਜੇ: ਕਾਂਗਰਸ ਨੇ ਬਣਾਈ ਲੀਡ, ਜਾਣੋ ਭਾਜਪਾ ਦੀ ਸਥਿਤੀ

ਸ਼ਿਮਲਾ- ਹਿਮਾਚਲ ਪ੍ਰਦੇਸ਼  ਵਿਧਾਨ ਸਭਾ ਚੋਣਾਂ ਦੀਆਂ ਚੋਣਾਂ ’ਚ ਸੂਬੇ ਦੀ ਸੱਤਾਧਾਰੀ ਭਾਜਪਾ ਪਾਰਟੀ 25, ਜਦਕਿ ਵਿਰੋਧੀ ਧਿਰ ਕਾਂਗਰਸ 40 ਸੀਟ ਨਾਲ ਅੱਗੇ ਚੱਲ ਰਹੀ ਹੈ। ਦੋਵੇਂ ਪਾਰਟੀਆਂ ਵਿਚਾਲੇ ਸਖ਼ਤ ਮੁਕਾਬਲਾ ਚੱਲ ਰਿਹਾ ਹੈ ਆਜ਼ਾਦ ਉਮੀਦਵਾਰਾਂ ਨੂੰ 3 ਸੀਟਾਂ ਮਿਲੀਆਂ ਹਨ, ਜਦਕਿ ਆਮ ਆਮਦੀ ਪਾਰਟੀ ਨੇ ਅਜੇ ਖਾਤਾ ਨਹੀਂ ਖੋਲ੍ਹਿਆ। ਭਾਜਪਾ ਨੇ 18 ਸੀਟ ’ਤੇ ਜਿੱਤ ਦਰਜ ਕਰ ਲਈ ਹੈ, ਜਦਕਿ ਕਾਂਗਰਸ ਨੇ 33 ਸੀਟਾਂ ’ਤੇ ਆਪਣਾ ਕਬਜ਼ਾ ਕਰ ਲਿਆ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਇਹ ਜਾਣਕਾਰੀ ਮਿਲੀ ਹੈ। ਹਿਮਾਚਲ ’ਚ 59 ਥਾਵਾਂ ’ਤੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾਂ 30 ਮਿੰਟ ’ਚ ਡਾਕ ਮਤ ਪੱਤਰਾਂ ਦੀ ਗਿਣਤੀ ਹੋਈ, ਜਿਸ ਤੋਂ ਬਾਅਦ ਸਾਢੇ 8 ਵਜੇ ਈ. ਵੀ. ਐੱਮ. ’ਚ ਦਰਜ ਵੋਟਾਂ ਦੀ ਗਿਣਤੀ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ- HP Exits polls : ਭਾਜਪਾ ਤੇ ਕਾਂਗਰਸ 'ਚ ਜ਼ਬਰਦਸਤ ਟੱਕਰ, ਜਾਣੋ ਕਿਸ ਦੀ ਬਣੇਗੀ ਸਰਕਾਰ?

ਚੋਣ ਕਮਿਸ਼ਨ ਵੱਲੋਂ ਦੁਪਹਿਰ 2 ਵਜੇ ਦੇ ਰੁਝਾਨਾਂ ’ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਭਾਜਪਾ 25 ਸੀਟਾਂ ਅਤੇ ਕਾਂਗਰਸ ਨੂੰ 40 ਸੀਟਾਂ ਮਿਲੀਆਂ ਹਨ। ਜੇਕਰ ਆਮ ਆਦਮੀ ਪਾਰਟੀ (ਆਪ) ਦੀ ਗੱਲ ਕੀਤੀ ਜਾਵੇ ਤਾਂ ‘ਆਪ’ ਨੇ ਖਾਤਾ ਵੀ ਨਹੀਂ ਖੋਲ੍ਹਿਆ ਹੈ। ਉੱਥੇ ਹੀ ਆਜ਼ਾਦ ਉਮੀਦਵਾਰ ਨੂੰ 3 ਸੀਟਾਂ ਮਿਲੀਆਂ ਹਨ। ਭਾਜਪਾ ਨੇ 18 ਸੀਟ ’ਤੇ ਜਿੱਤ ਦਰਜ ਕਰ ਲਈ ਹੈ, ਜਦਿਕ ਕਾਂਗਰਸ ਨੇ 33 ਸੀਟਾਂ ਜਿੱਤ ਲਈਆਂ ਹਨ।

ਕੁੱਲ-68 ਸੀਟਾਂ

ਪਾਰਟੀ ਜਿੱਤੇ ਲੀਡ ਕੁੱਲ ਸੀਟਾਂ
ਕਾਂਗਰਸ 33 07 40
ਭਾਜਪਾ 18 07 25
ਆਜ਼ਾਦ ਉਮੀਦਵਾਰ 03 00 03
ਆਪ 00 00 00

ਸ਼ਾਂਤੀਪੂਰਨ ਤਰੀਕੇ ਨਾਲ ਵੋਟਾਂ ਦੀ ਗਿਣਤੀ ਸੰਪੰਨ ਕਰਾਉਣ ਲਈ ਉੱਚਿਤ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਸਾਰੇ ਵੋਟਿੰਗ ਕੇਂਦਰਾਂ ’ਤੇ ਸਖ਼ਤ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਹਿਮਾਚਲ ’ਚ ਇਸ ਵਾਰ ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਤ੍ਰਿਕੋਣਾ ਮੁਕਾਬਲਾ ਵੇਖਣ ਨੂੰ ਮਿਲੇਗਾ। ਚੋਣ ਨਤੀਜੇ ਸਪੱਸ਼ਟ ਆਉਣ ਤੱਕ ਉਮੀਦਵਾਰਾਂ ਦੀਆਂ ਦਿਲਾਂ ਦੀਆਂ ਧੜਕਣਾ ਵਧ ਗਈਆਂ ਹਨ। 

ਇਹ ਵੀ ਪੜ੍ਹੋ- MCD ਚੋਣ ਨਤੀਜੇ: ਚੱਲਿਆ ‘ਆਪ’ ਦਾ ਝਾੜੂ, ਢਾਹਿਆ BJP ਦਾ 15 ਸਾਲ ਦਾ ‘ਕਿਲ੍ਹਾ’

ਦੱਸ ਦੇਈਏ ਕਿ ਸੂਬੇ ਦੀ 68 ਮੈਂਬਰੀ ਵਿਧਾਨ ਸਭਾ ਲਈ ਬੀਤੀ 12 ਨਵੰਬਰ ਨੂੰ ਚੋਣਾਂ ਹੋਈਆਂ ਸਨ, ਜਿਸ ’ਚ 412 ਉਮੀਦਵਾਰਾਂ ਦੀ ਸਿਆਸੀ ਕਿਸਮਤ EVM ’ਚ ਕੈਦ ਹੋ ਗਈ। ਇਸ ਵਾਰ ਵਿਧਾਨ ਸਭਾ ਚੋਣਾਂ ’ਚ 76.6 ਫ਼ੀਸਦੀ ਵੋਟਰਾਂ ਨੇ ਵੋਟਿੰਗ ਕੇਂਦਰਾਂ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਇਤਿਹਾਸ ਰਚ ਦਿੱਤਾ ਸੀ। 


author

Tanu

Content Editor

Related News