ਹਿਮਾਚਲ ਪ੍ਰਦੇਸ਼ ''ਚ ਭਾਜਪਾ ਨੇ ਲੋਕਾਂ ਨੂੰ 5 ਅਗਸਤ ਨੂੰ ਦੀਵੇ ਜਗਾਉਣ ਦੀ ਅਪੀਲ ਕੀਤੀ

07/31/2020 5:31:44 PM

ਸ਼ਿਮਲਾ- ਹਿਮਾਚਲ ਪ੍ਰਦੇਸ਼ 'ਚ ਭਾਜਪਾ ਦੀ ਇਕਾਈ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਤੋਂ 5 ਅਗਸਤ ਨੂੰ ਅਯੁੱਧਿਆ 'ਚ ਰਾਮ ਮੰਦਰ ਦੇ ਭੂਮੀ ਪੂਜਨ ਮੌਕੇ ਦੀਵੇ ਜਗਾਉਣ ਦੀ ਅਪੀਲ ਕੀਤੀ ਹੈ। ਭਾਜਪਾ ਦੇ ਨਵੇਂ ਪ੍ਰਦੇਸ਼ ਪ੍ਰਧਾਨ ਸੁਰੇਸ਼ ਕਸ਼ਯਪ ਨੇ ਇੱਥੇ ਆਪਣੇ ਪਹਿਲੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਰਾਮ ਜਨਮਭੂਮੀ ਸੰਘਰਸ਼ 'ਚ ਆਪਣਾ ਮਹੱਤਵਪੂਰਨ ਯੋਗਦਾਨ ਦਿੱਤਾ ਹੈ, ਜਿਸ ਦੇ ਨਤੀਜੇ ਵਜੋਂ ਰਾਮ ਮੰਦਰ ਨਿਰਮਾਣ ਦਾ ਮਾਰਗ ਪੱਕਾ ਹੋਇਆ।

ਸ਼ਿਮਲਾ ਤੋਂ ਸੰਸਦ ਮੈਂਬਰ ਕਸ਼ਯਪ ਨੇ ਕਿਹਾ ਕਿ ਭੂਮੀ ਪੂਜਨ ਮੌਕੇ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਘਰਾਂ ਅਤੇ ਹੋਰ ਇਮਾਰਤਾਂ 'ਚ ਦੀਵੇ ਜਗਾਉਣ। ਸੂਬੇ 'ਚ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਪਹਿਲਾਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ 2022 ਦੀਆਂ ਚੋਣਾਂ 'ਚ ਪਾਰਟੀ ਨੂੰ ਸੱਤਾ 'ਚ ਬਣਾਏ ਰੱਖਣ ਦੀ ਹੈ। 22 ਜੁਲਾਈ ਨੂੰ ਭਾਜਪਾ ਪ੍ਰਦੇਸ਼ ਪ੍ਰਧਾਨ ਦੇ ਤੌਰ 'ਤੇ ਨਿਯੁਕਤ ਕੀਤੇ ਗਏ ਕਸ਼ਯਪ ਨੇ ਬੁੱਧਵਾਰ ਨੂੰ ਅਹੁਦਾ ਸੰਭਾਲਿਆ। ਉਨ੍ਹਾਂ ਨੂੰ ਰਾਜੀਵ ਬਿੰਦਲ ਦੇ ਸਥਾਨ 'ਤੇ ਪ੍ਰਦੇਸ਼ ਪ੍ਰਧਾਨ ਬਣਾਇਆ ਗਿਆ। ਬਿੰਦਲ ਨੇ ਨਿਯੁਕਤੀ ਦੇ 5 ਮਹੀਨਿਆਂ ਅੰਦਰ ਅਸਤੀਫ਼ਾ ਦੇ ਦਿੱਤਾ ਸੀ, ਕਿਉਂਕਿ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਉਨ੍ਹਾਂ ਦਾ ਨਾਂ ਆਇਆ ਸੀ।


DIsha

Content Editor

Related News