ਹਿਮਾਚਲ : ਖੱਡ 'ਚ ਡਿੱਗੀ ਸਕੂਲ ਬੱਸ, 6 ਬੱਚਿਆਂ ਦੀ ਮੌਤ

01/05/2019 3:52:06 PM

ਨਾਹਨ (ਵਾਰਤਾ)— ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲੇ ਵਿਚ ਇਕ ਪ੍ਰਾਈਵੇਟ ਸਕੂਲੀ ਬੱਸ ਸ਼ਨੀਵਾਰ ਦੀ ਸਵੇਰ ਨੂੰ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ ਵਿਚ 6 ਸਕੂਲੀ ਬੱਚਿਆਂ ਅਤੇ ਡਰਾਈਵਰ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਸਿਰਮੌਰ ਦੇ ਪੁਲਸ ਅਧਿਕਾਰੀ ਰੋਹਿਤ ਮਾਲਪਾਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਰਮੌਰ ਜ਼ਿਲੇ ਦੇ ਸਾਨਗੜ੍ਹ 'ਚ ਆਲੇ-ਦੁਆਲੇ ਦੇ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਡੀ. ਏ. ਵੀ. ਸਕੂਲ ਦੀ ਇਹ ਬੱਸ ਦਦਾਹੂ-ਸਾਨਗੜ੍ਹ ਸੜਕ ਮਾਰਗ 'ਤੇ ਖੜਕੋਲੀ ਅਤੇ ਰੇਣੂਕਾ ਜੀ ਮੰਦਰ ਨੇੜੇ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਡਿੱਗ ਗਈ। 

PunjabKesari


ਬੱਸ ਵਿਚ ਡਰਾਈਵਰ ਅਤੇ 16 ਸਕੂਲੀ ਬੱਚੇ ਸਵਾਰ ਸਨ। ਇਸ ਹਾਦਸੇ ਵਿਚ ਬੱਸ ਡਰਾਈਵਰ ਅਤੇ 4 ਸਕੂਲੀ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕੀਤਾ। ਜ਼ਿਲਾ ਕਮਿਸ਼ਨਰ ਮੁਤਾਬਕ ਜ਼ਖਮੀ ਬੱਚਿਆਂ ਨੂੰ ਨਾਹਨ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜ਼ਿਲਾ ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 20-20 ਹਜ਼ਾਰ ਰੁਪਏ ਅਤੇ ਜ਼ਖਮੀਆਂ ਨੂੰ 15-15 ਹਜ਼ਾਰ ਰੁਪਏ ਦੀ ਤੁਰੰਤ ਰਾਹਤ ਰਾਸ਼ੀ ਮੁਹੱਈਆ ਕਰਾਈ ਹੈ।


Tanu

Content Editor

Related News