ਹਿਮਾਚਲ ਪ੍ਰਦੇਸ਼: ਸੋਲਨ ’ਚ ਵਾਪਰਿਆ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ ’ਚ ਡਿੱਗੀ

Saturday, Aug 21, 2021 - 11:22 AM (IST)

ਹਿਮਾਚਲ ਪ੍ਰਦੇਸ਼: ਸੋਲਨ ’ਚ ਵਾਪਰਿਆ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਖੱਡ ’ਚ ਡਿੱਗੀ

ਸੋਲਨ— ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸੋਲਨ ’ਚ ਪੱਟਾ-ਬਰੋਟੀਵਾਲਾ ਸੜਕ ’ਤੇ ਐੱਚ. ਆਰ. ਟੀ. ਸੀ. ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਜੋਹੜਜੀ ਸਾਹਿਬ ਤੋਂ ਨਾਲਾਗੜ੍ਹ ਜਾ ਰਹੀ ਸੀ। ਅਚਾਨਕ ਸੰਤੁਲਨ ਵਿਗੜਨ ਨਾਲ ਬੱਸ ਖੱਡ ’ਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਬੱਸ ’ਚ 30-40 ਯਾਤਰੀ ਸਵਾਰ ਸਨ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। 

ਇਹ ਵੀ ਪੜ੍ਹੋ :  ਹਿਮਾਚਲ ਪ੍ਰਦੇਸ਼ ਹਾਦਸਾ : ਤਿੰਨ ਹੋਰ ਲਾਸ਼ਾਂ ਮਿਲਣ ਨਾਲ ਮ੍ਰਿਤਕਾਂ ਦੀ ਗਿਣਤੀ 28 ਹੋਈ

 

PunjabKesari

ਐੱਸ. ਡੀ. ਐਮ. ਨਾਲਾਗੜ੍ਹ ਮਹਿੰਦਰ ਪਾਲ ਗੁੱਜਰ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਹਾਦਸੇ ’ਚ 31 ਯਾਤਰੀ ਜ਼ਖਮੀ ਹੋਏ ਹਨ। ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਜ਼ਖਮੀਆਂ ਨੂੰ ਕੱਢਿਆ ਜਾ ਰਿਹਾ ਹੈ। 4 ਲੋਕਾਂ ਨੂੰ ਜ਼ਿਆਦਾ ਸੱਟਾਂ  ਲੱਗੀਆਂ ਹਨ, ਜਦਕਿ 27 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ : ਹਿਮਾਚਲ ਸਰਕਾਰ ਨੇ ਤੀਜੀ ਲਹਿਰ ਦਾ ਕੀਤਾ ਐਲਾਨ, ਐਂਟਰੀ ਲਈ ਮੁੜ ਆਨਲਾਈਨ ਰਜਿਸਟ੍ਰੇਸ਼ਨ ਲਾਜ਼ਮੀ

ਫ਼ਿਲਹਾਲ ਜ਼ਖਮੀਆਂ ਨੂੰ ਮੁੱਢਲੇ ਇਲਾਜ ਮਗਰੋਂ ਨਾਲਾਗੜ੍ਹ ਹਸਪਤਾਲ ਭੇਜਿਆ ਗਿਆ ਹੈ ਅਤੇ ਰੈਸਕਿਊ ਆਪਰੇਸ਼ਨ ਚੱਲ ਰਿਹਾ ਹੈ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ’ਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਪਿਛਲੇ ਦਿਨੀਂ ਹੀ ਕਿੰਨੌਰ ਜ਼ਿਲ੍ਹੇ ’ਚ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਸ ’ਚ 28 ਯਾਤਰੀਆਂ ਦੀ ਮੌਤ ਹੋ ਗਈ।
 


author

Tanu

Content Editor

Related News