ਕੈਬਨਿਟ ਦਾ ਵੱਡਾ ਫ਼ੈਸਲਾ : ਹਿਮਾਚਲ ’ਚ ਇਕ ਫਰਵਰੀ ਨੂੰ ਖੁੱਲ੍ਹਣਗੇ ਸਕੂਲ

Friday, Jan 15, 2021 - 04:56 PM (IST)

ਸ਼ਿਮਲਾ– ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਬੈਠਕ ’ਚ ਸ਼ੁੱਕਰਵਾਰ ਨੂੰ ਇਕ ਵੱਡਾ ਫ਼ੈਸਲਾ ਲਿਆ ਗਿਆਹੈ। ਪ੍ਰਦੇਸ਼ ’ਚ ਕੋਰੋਨਾ ਵੈਕਸੀਨ ਦੇ ਪਹੁੰਚਣ ਤੋਂ ਬਾਅਦ ਹੁਣ ਸਰਕਾਰ ਨੇ ਇਕ ਫਰਵਰੀ ਨੂੰ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਸ਼ੁੱਕਰਵਾਰ ਨੂੰ ਆਯੋਜਿਤ ਕੈਬਨਿਟ ਬੈਠਕ ’ਚ ਸਰਕਾਰ ਨੇ ਇਹ ਫ਼ੈਸਲਾ ਲਿਆਹੈ। ਕੈਬਨਿਟ ਮੀਟਿੰਗ ’ਚ ਫ਼ੈਸਲਾ ਹੋਇਆ ਹੈ ਕਿ ਪ੍ਰਦੇਸ਼ ’ਚ 5ਵੀਂ ਅਤੇ 8ਵੀਂ ਅਤੇ 12ਵੀਂ ਤੱਕ ਸਕੂਲ ਇਕ ਫਰਵਰੀ ਤੱਕ ਖੋਲ੍ਹ ਦਿੱਤੇ ਜਾਣਗੇ।

ਇਸ ਦੇ ਨਾਲ ਹੀ 9ਵੀਂ, 10ਵੀਂ, 11ਵੀਂ ਅਤੇ 12ਵੀਂ ਦੇ ਵਿਦਿਆਰਥੀ ਵੀ ਸਕੂਲ ਜਾ ਸਕਣਗੇ। ਦੱਸਣਯੋਗ ਹੈ ਕਿ ਸਰਕਾਰ ਨੇ ਇਸ ਤੋਂ ਪਹਿਲਾਂ12 ਫ਼ਰਵਰੀ ਤੱਕ ਸਕੂਲਾਂ ’ਚ ਛੁੱਟੀ ਦਾ ਐਲਾਨ ਕੀਤਾ ਸੀ ਪਰ ਹੁਣ ਸਰਕਾਰ ਨੇ ਸਕੂਲ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸੂਬੇ ’ਚ ਹੁਣ 50 ਲੋਕਾਂ ਦੀ ਬੰਦਿਸ਼ ਨੂੰ ਵੀ ਖ਼ਤਮ ਕਰ ਦਿੱਤਾ ਹੈ। ਦਰਅਸਲ, ਹਿਮਾਚਲ ’ਚ ਹੁਣ ਕੋਰੋਨਾ ਮਾਮਲਿਆਂ ਦੀ ਗਿਣਤੀ ’ਚ ਕਾਫ਼ੀ ਕਮੀ ਆਈ ਹੈ। ਇਸ ਕਾਰਨ ਸਰਕਾਰ ਨੇ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਹੈ। 
ਨੋਟ : ਸਕੂਲ ਖੋਲ੍ਹਣ ਦੇ ਸਰਕਾਰ ਦੇ ਫ਼ੈਸਲੇ ਬਾਰੇ ਕੀ ਹੈ ਤੁਹਾਡੀ ਰਾਏ


DIsha

Content Editor

Related News