ਵਿਆਹ ਤੋਂ ਵਾਪਸ ਆ ਰਹੇ ਲੋਕਾਂ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, 2 ਲੋਕਾਂ ਦੀ ਮੌਤ

Tuesday, Oct 20, 2020 - 03:29 PM (IST)

ਵਿਆਹ ਤੋਂ ਵਾਪਸ ਆ ਰਹੇ ਲੋਕਾਂ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, 2 ਲੋਕਾਂ ਦੀ ਮੌਤ

ਚੰਬਾ- ਹਿਮਾਚਲ ਪ੍ਰਦੇਸ਼ 'ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹਿਮਾਚਲ ਦੇ ਚੰਬਾ ਜ਼ਿਲ੍ਹੇ 'ਚ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਸ਼ਖਸ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਤੁਨੁਹੱਟੀ-ਲਾਹਡੂ ਮਾਰਗ 'ਤੇ ਸਲੋੜਕਾ ਨੇੜੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੈ। ਹਾਦਸੇ 'ਚ 32 ਸਾਲਾ ਅਨਿਲ ਕੁਮਾਰ ਅਤੇ ਪ੍ਰਵੇਸ਼ ਕੁਮਾਰ ਵਾਸੀ ਬੈਰੀਆਂ ਦੀ ਮੌਤ ਹੋ ਗਈ, ਜਦੋਂ ਕਿ ਸੰਦੀਪ ਕੁਮਾਰ ਬੁਰੀ ਤਰ੍ਹਾਂ ਨਾਲ ਜ਼ਖਮੀ ਹੈ। ਉਸ ਦਾ ਸਥਾਨਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦਾ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। 

ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਲੋਕ ਵਿਆਹ ਸਮਾਰੋਹ ਤੋਂ ਵਾਪਸ ਘਰ ਆ ਰਹੇ ਸਨ ਅਤੇ ਰਸਤੇ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਵੀ ਚੰਬਾ 'ਚ ਇਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਸੀ। ਤੀਸਾ ਮਾਰਗ 'ਤੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਸ 'ਚ ਮਾਂ-ਬੇਟੇ ਸਮੇਤ ਚਾਰ ਲੋਕਾਂ ਨੂੰ ਜਾਨ ਗਵਾਉਣੀ ਪਈ ਸੀ।


author

DIsha

Content Editor

Related News