ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕੋਰੋਨਾ ਦੇ ਮਾਮਲੇ ਵਧਣ ਦਰਮਿਆਨ ਆਪਣੇ ਜਨਤਕ ਪ੍ਰੋਗਰਾਮ ਕੀਤੇ ਰੱਦ
Sunday, Jan 09, 2022 - 05:05 PM (IST)
ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਰਾਜ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਵਾਧੇ ਦਰਮਿਆਨ ਐਤਵਾਰ ਨੂੰ ਆਪਣੇ ਜਨਤਕ ਪ੍ਰੋਗਰਾਮਾਂ ਨੂੰ 15 ਜਨਵਰੀ ਤੱਕ ਰੱਦ ਕਰ ਦਿੱਤਾ। ਸੂਬੇ ’ਚ ਸਿਰਫ਼ 12 ਦਿਨਾਂ ’ਚ ਸੰਕਰਮਣ ਦੇ 3 ਹਜ਼ਾਰ ਤੋਂ ਵੱਧ ਮਾਮਲੇ ਆਏ ਹਨ। ਅਧਿਕਾਰਤ ਅੰਕੜਿਆਂ ਅਨੁਸਾਰ, ਸੂਬੇ ’ਚ ਇਸ ਦੌਰਾਨ ਕੋਰੋਨਾ ਨਾਲ 8 ਲੋਕਾਂ ਦੀ ਮੌਤ ਵੀ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ ਵੱਧ ਕੇ 3864 ਹੋ ਗਈ ਹੈ। 8 ਜਨਵਰੀ ਨੂੰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 2811 ਸੀ, ਜੋ 28 ਦਸੰਬਰ ਦੇ ਸਿਰਫ਼ 344 ਇਲਾਜ ਅਧੀਨ ਮਰੀਜ਼ਾਂ ਦੀ ਤੁਲਨਾ ’ਚ 8 ਗੁਣਾ ਵੱਧ ਹੈ। ਇਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ’ਚ ਸੰਕਰਮਣ ਦੇ 3007 ਨਵੇਂ ਮਾਮਲੇ ਸਾਹਮਣੇ ਆਏ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ’ਤੇ PM ਮੋਦੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ 27 ਦਸੰਬਰ ਨੂੰ ਮਰਨ ਵਾਲਿਆਂ ਦੀ ਗਿਣਤੀ 3,856 ਸੀ। ਮੁੱਖ ਮੰਤਰੀ ਠਾਕੁਰ ਨੇ ਐਤਵਾਰ ਨੂੰ ਇਕ ਫੇਸਬੁੱਕ ਪੋਸਟ ’ਚ ਕਿਹਾ ਕਿ ਉਨ੍ਹਾਂ ਨੇ ਮਾਮਲਿਆਂ ’ਚ ਤੇਜ਼ ਵਾਧੇ ਨੂੰ ਦੇਖਦੇ ਹੋਏ ਆਪਣੇ ਜਨਤਕ ਪ੍ਰੋਗਰਾਮ 15 ਜਨਵਰੀ ਤੱਕ ਰੱਦ ਕਰ ਦਿੱਤੇ ਹਨ। ਇਕ ਅਧਿਕਾਰਤ ਬੁਲਾਰੇ ਨੇ ਕਿਹਾ ਕਿ ਸੁਲਹ, ਬੜਸਰ, ਹਮੀਰਪੁਰ ਅਤੇ ਨਾਦੌਨ ਚੋਣ ਖੇਤਰਾਂ ’ਚ ਹੋਣ ਵਾਲੇ ਮੁੱਖ ਮੰਤਰੀ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪ੍ਰੋਗਰਾਮਾਂ ਨੂੰ ਜਲਦ ਤੋਂ ਜਲਦ ਮੁੜ ਤੈਅ ਕੀਤਾ ਜਾਵੇਗਾ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ