ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਲਵਾਇਆ ਕੋਵਿਡ-19 ਵੈਕਸੀਨ ਦਾ ਪਹਿਲਾ ਟੀਕਾ

Friday, Mar 05, 2021 - 11:08 AM (IST)

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਲਵਾਇਆ ਕੋਵਿਡ-19 ਵੈਕਸੀਨ ਦਾ ਪਹਿਲਾ ਟੀਕਾ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀਰਵਾਰ ਨੂੰ ਵਿਧਾਨ ਸਭਾ ਕੰਪਲੈਕਸ 'ਚ ਕੋਵਿਡ-19 ਵੈਕਸੀਨ ਦਾ ਟੀਕਾ ਲਵਾਇਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਅਤੇ ਫਰੰਟ ਲਾਈਨ ਦੇ ਵਰਕਰਾਂ ਦੇ ਸਰਗਰਮ ਸਹਿਯੋਗ ਨਾਲ ਪ੍ਰਦੇਸ਼ 'ਚ ਕੋਵਿਡ-19 ਦਾ ਪਹਿਲਾ ਪੜਾਅ ਸਪ਼ਲਤਾਪੂਰਵਕ ਪੂਰਨ ਕਰ ਲਇਆ ਗਿਆ ਹੈ। ਉਨ੍ਹਾਂ ਨੇ ਕੋਰੋਨਾ ਮਹਾਮਾਰੀ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਲਈ ਇਨ੍ਹਾਂ ਸਾਰੇ ਵਰਕਰਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੋਵਿਡ-19 ਮੁਕਤ ਸਮਾਜ ਲਈ ਲੋਕਾਂ ਨੂੰ ਆਪਣੀ ਵਾਰੀ ਆਉਣ 'ਤੇ ਟੀਕਾ ਲਵਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਵਿਰੋਧੀ ਧਿਰ ਨੇ ਸਦਨ ਦਾ ਕੀਤਾ ਬਾਇਕਾਟ, ਸਾਬਕਾ CM ਵੀਰਭੱਦਰ ਧਰਨੇ ’ਚ ਪੁੱਜੇ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਕੋਰੋਨਾ ਦਾ ਟੀਕਾ ਲਵਾਉਣ ਲਈ ਅੱਗੇ ਆਉਣਾ ਚਾਹੀਦਾ। ਕੋਵਿਡ ਦੀ ਆਫ਼ਤ ਤੋਂ ਬਾਅਦ ਦੁਨੀਆ ਦਾ ਵੱਡਾ ਕੋਰੋਨਾ ਟੀਕਾਕਰਨ ਭਾਰਤ 'ਚ ਸ਼ੁਰੂ ਹੋਇਆ ਹੈ। ਉਨ੍ਹਾਂ ਨੇ ਕੋਰੋਨਾ ਟੀਕਾਕਰਨ ਦੇ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਲਈ ਹੈਲਥ ਵਰਕਰਾਂ ਅਤੇ ਸਿਹਤ ਵਿਭਾਗ ਦੇ ਕਰਮੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਮਨਾ ਕਰਦੇ ਹਾਂ ਕਿ ਹਿਮਾਚਲ ਜਲਦ ਕੋਰੋਨਾ ਮੁਕਤ ਹੋਵੇ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਵਿਪਿਨ ਪਰਮਾਰ ਅਤੇ ਮਾਕਪਾ ਵਿਧਾਇਕ ਰਾਕੇਸ਼ ਸਿੰਘਾ ਸਮੇਤ ਹੋਰ ਨੇਤਾਵਾਂ ਨੇ ਵੀ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਲਵਾਇਆ।

ਇਹ ਵੀ ਪੜ੍ਹੋ : ਹਿਮਾਚਲ ਵਿਧਾਨ ਸਭਾ 'ਚ ਕਾਂਗਰਸ ਦਾ ਬਾਇਕਾਟ, ਜੈਰਾਮ ਠਾਕੁਰ ਬੋਲੇ- ਰਾਜਪਾਲ ਨਾਲ ਧੱਕਾ-ਮੁੱਕੀ ਅਪਰਾਧ


author

DIsha

Content Editor

Related News