ਕੋਵਿਡ-19 ਆਫ਼ਤ ਤੋਂ ਮੁਕਤੀ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕੀਤਾ ਯੱਗ

7/16/2020 6:04:29 PM

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੋਰੋਨਾ ਵਾਇਰਸ ਆਫ਼ਤ ਤੋਂ ਛੁਟਕਾਰਾ ਪਾਉਣ ਲਈ ਇੱਥੇ ਵੀਰਵਾਰ ਨੂੰ ਇਕ ਯੱਗ 'ਚ ਹਿੱਸਾ ਲਿਆ। ਪ੍ਰਦੇਸ਼ ਭਾਜਪਾ ਮਹਿਲਾ ਮੋਰਚਾ ਵਲੋਂ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ,''ਸਾਨੂੰ ਭਾਰਤੀ ਸੰਸਕ੍ਰਿਤੀ 'ਤੇ ਪੂਰਾ ਵਿਸ਼ਵਾਸ ਹੈ। ਜਦੋਂ ਵੀ ਅਜਿਹੀ ਆਫ਼ਤ ਆਉਂਦੀ ਹੈ, ਅਸੀਂ ਧਾਰਮਿਕ ਆਯੋਜਨ ਕਰਦੇ ਹਾਂ ਅਤੇ ਭਗਵਾਨ ਤੋਂ ਪ੍ਰਾਰਥਨਾ ਕਰਦੇ ਹਾਂ।''

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਵਾਇਰਸ ਆਫ਼ਤ ਦੇ ਜਲਦੀ ਖਤਮ ਹੋਣ ਲਈ ਪ੍ਰਾਰਥਨਾ ਕੀਤੀ। ਆਯੋਜਨ 'ਚ ਹਿਮਾਚਲ ਪ੍ਰਦੇਸ਼ ਸਰਕਾਰ 'ਚ ਮੰਤਰੀ ਸੁਰੇਸ਼ ਭਾਰਦਵਾਜ ਅਤੇ ਸਰਵੀਣ ਚੌਧਰੀ, ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਤ੍ਰਿਲੋਕ ਜਾਮਵਾਲ ਅਤੇ ਮਹਿਲਾ ਮੋਰਚਾ ਪ੍ਰਧਾਨ ਰਸ਼ਮੀ ਧਰ ਸੂਦ ਹਾਜ਼ਰ ਸਨ।


DIsha

Content Editor DIsha