ਹਿਮਾਚਲ ਪ੍ਰਦੇਸ਼ ਦੇ CM ਸੁੱਖੂ ਨੂੰ ਏਮਜ਼ ''ਚ ਕਰਵਾਇਆ ਗਿਆ ਦਾਖ਼ਲ

10/27/2023 3:38:32 PM

ਹਿਮਾਚਲ ਪ੍ਰਦੇਸ਼/ਨਵੀਂ ਦਿੱਲੀ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸ਼ੁੱਕਰਵਾਰ ਨੂੰ ਸ਼ਿਮਲਾ ਤੋਂ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅਤੇ ਉਨ੍ਹਾਂ ਨੂੰ ਇੱਥੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) 'ਚ ਦਾਖ਼ਲ ਕਰਵਾਇਆ ਗਿਆ। ਸ਼ਿਮਲਾ ਦੇ ਹਸਪਤਾਲ 'ਚ ਉਨ੍ਹਾਂ ਦੇ ਪੇਟ 'ਚ ਇੰਫੈਕਸ਼ਨ ਦਾ ਇਲਾਜ ਹੋਇਆ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ,''ਦੁਪਹਿਰ ਕਰੀਬ 11.20 ਵਜੇ ਉਹ ਇੱਥੇ ਪਹੁੰਚੇ। ਪੇਟ ਸੰਬੰਧੀ ਬੀਮਾਰੀਆਂ ਦੇ ਵਿਭਾਗ (ਗੈਸਟ੍ਰੋਇੰਟੇਰੋਲਾਜੀ) 'ਚ ਪ੍ਰੋਫੈਸਰ ਡਾ. ਪ੍ਰਮੋਦ ਗਰਗ ਦੀ ਅਗਵਾਈ 'ਚ ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੇ ਪੈਨਕ੍ਰੀਅਸ 'ਚ ਸੋਜ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।''

ਇਹ ਵੀ ਪੜ੍ਹੋ : ਪਾਕਿ ਰੇਂਜਰ ਕਰੀਬ 7 ਘੰਟਿਆਂ ਤੱਕ ਕਰਦੇ ਰਹੇ ਗੋਲੀਬਾਰੀ, 2 ਜ਼ਖ਼ਮੀ : BSF

ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈ.ਜੀ.ਐੱਮ.ਸੀ.ਐੱਚ.) 'ਚ ਅਧਿਕਾਰੀਆਂ ਨੇ ਇਸ ਤੋਂ ਪਹਿਲੇ ਕਿਹਾ ਸੀ ਕਿ ਮੁੱਖ ਮੰਤਰੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਆਮ ਹਨ। ਉਨ੍ਹਾਂ ਕਿਹਾ,''ਬੁੱਧਵਾਰ ਰਾਤ ਤੋਂ ਕਈ ਜਾਂਚਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਪੇਟ 'ਚ ਇੰਫੈਕਸ਼ਨ ਦਾ ਪਤਾ ਲੱਗਾ ਹੈ।'' ਆਈ.ਜੀ.ਐੱਮ.ਸੀ.ਐੱਚ. ਦੇ ਮੈਡੀਕਲ ਸੁਪਰਡੈਂਟ ਡਾ. ਰਾਹੁਲ ਰਾਵ ਨੇ ਦੱਸਿਆ ਕਿ ਏਮਜ਼ ਨਵੀਂ ਦਿੱਲੀ ਦੇ ਡਾਕਟਰਾਂ ਤੋਂ ਦੂਜੀ ਰਾਏ ਲੈਣ ਲਈ ਮੁੱਖ ਮੰਤਰੀ ਜਹਾਜ਼ 'ਤੇ ਏਮਜ਼ ਲਈ ਰਵਾਨਾ ਹੋਏ। ਪੇਟ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਮੁੱਖ ਮੰਤਰੀ ਨੂੰ ਬੁੱਧਵਾਰ ਰਾਤ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਮੁੱਖ ਮੰਤਰੀ ਦੇ ਪ੍ਰਧਾਨ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਨੇ ਕਿਹਾ ਕਿ ਮੁੱਖ ਮੰਤਰੀ ਪਿਛਲੇ ਕੁਝ ਦਿਨਾਂ ਤੋਂ ਜ਼ਿਆਦਾ ਯਾਤਰਾਵਾਂ ਕਰ ਰਹੇ ਸਨ ਅਤੇ ਉਨ੍ਹਾਂ ਨੇ ਯਕੀਨੀ ਰੂਪ ਨਾਲ ਬਾਹਰ ਦਾ ਕੁਝ ਖਾਧਾ ਹੋਵੇਗਾ, ਜਿਸ ਕਾਰਨ ਉਨ੍ਹਾਂ ਨੂੰ ਪੇਟ 'ਚ ਇੰਫੈਕਸ਼ਨ ਹੋਇਆ। ਆਈ.ਜੀ.ਐੱਮ.ਸੀ.ਐੱਚ. 'ਚ ਡਾਕਟਰਾਂ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਆਰਾਮ ਕਰਨ ਦੀ ਸਲਾਹ ਦਿੱਤੀ ਸੀ ਅਤੇ ਹਸਪਤਾਲ 'ਚ ਉਨ੍ਹਾਂ ਨੂੰ ਆਪਣੀ ਨਿਗਰਾਨੀ 'ਚ ਰੱਖਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News