ਹਿਮਾਚਲ ''ਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਨਹੀਂ : ਜੈਰਾਮ

Saturday, Feb 08, 2020 - 03:29 PM (IST)

ਹਿਮਾਚਲ ''ਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਨਹੀਂ : ਜੈਰਾਮ

ਸ਼ਿਮਲਾ— ਚੀਨ 'ਚ ਫੈਲੇ ਕੋਰੋਨਾ ਵਾਇਰਸ ਨੂੰ ਲੈ ਕੇ ਚਿੰਤਤ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਰਾਜ 'ਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਚੌਕਸ ਰਹਿਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਨਾਲ ਚੌਕਸ ਹੈ। ਬਾਹਰੋਂ ਜੋ ਲੋਕ ਖਾਸ ਕਰ ਕੇ ਚੀਨ ਅਤੇ ਤਿੱਬਤ ਤੋਂ ਆਏ ਹਨ, ਉਨ੍ਹਾਂ ਦੀ ਇੱਥੇ ਘਰ ਜਾਣ ਤੋਂ ਪਹਿਲਾਂ ਸਿਹਤ ਜਾਂਚ ਕਰਵਾਉਣੀ ਜ਼ਰੂਰੀ ਹੈ, ਜਿਨ੍ਹਾਂ ਦੀ ਮੈਡੀਕਲ ਜਾਂਚ ਕਰਵਾ ਰਹੇ ਹਾਂ। ਹੁਣ ਤੱਕ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਉਨ੍ਹਾਂ ਨੇ ਕਿਹਾ ਕਿ ਧਰਮਸ਼ਾਲਾ ਅਤੇ ਕਾਂਗੜਾ 'ਚ ਜਿੱਥੇ ਚੀਨ ਅਤੇ ਤਿੱਬਤ ਤੋਂ ਲੋਕ ਆਉਂਦੇ ਹਨ, ਉੱਥੇ ਵਿਸ਼ੇਸ ਸਾਵਧਾਨੀ ਵਰਤੀ ਜਾ ਰਹੀ ਹੈ। ਸਾਰੇ ਜ਼ਿਲਿਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ ਅਤੇ ਮੁੱਖ ਸਕੱਤਰ ਦੀ ਪ੍ਰਧਾਨਗੀ 'ਚ ਕਮੇਟੀ ਨਜ਼ਰ ਰੱਖੇ ਹੋਏ ਹੈ। ਰਾਜ 'ਚ ਸੀਮੈਂਟ ਦੀ ਕੀਮਤ ਵਧਣ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਉਹ ਇਸ ਮਸਲੇ 'ਤੇ ਕੰਪਨੀਆਂ ਨਾਲ ਗੱਲ ਕਰਨਗੇ ਅਤੇ ਰੇਟ 'ਚ ਕਟੌਤੀ ਕਰਨ ਲਈ ਕਹਿਣਗੇ। ਸੀਮੈਂਟ ਕੰਪਨੀਆਂ ਅਤੇ ਵਿਭਾਗ ਨਾਲ ਬੈਠਕ ਕਰ ਕੇ ਇਸ ਮਾਮਲੇ 'ਚ ਹੱਲ ਕੱਢਿਆ ਜਾਵੇਗਾ ਅਤੇ ਯਕੀਨੀ ਬਣਾਉਣਗੇ ਕਿ ਹਿਮਾਚਲ 'ਚ ਸੀਮੈਂਟ ਸਸਤਾ ਮਿਲੇ। ਉਨ੍ਹਾਂ ਨੇ ਕਿਹਾ ਕਿ ਕਈ ਤਕਨੀਕੀ ਸਮੱਸਿਆਵਾਂ ਹਨ, ਜਿਨ੍ਹਾਂ ਨੂੰ ਸੁਧਾਰਿਆ ਜਾਵੇਗਾ।


author

DIsha

Content Editor

Related News