ਹਿਮਾਚਲ ’ਚ 10 ਮਈ ਤੋਂ ਕੋਰੋਨਾ ਕਰਫਿਊ ’ਚ ਸਖ਼ਤੀ, ਬੱਸਾਂ ਬੰਦ, 3 ਘੰਟੇ ਹੀ ਖੁੱਲ੍ਹਣਗੀਆਂ ਦੁਕਾਨਾਂ

05/09/2021 11:46:40 AM

ਸ਼ਿਮਲਾ— ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਲਾਗ ਦੇ ਕੇਸਾਂ ਦੀ ਗਿਣਤੀ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ’ਚ ਹੋ ਰਹੇ ਤੇਜ਼ੀ ਨਾਲ ਵਾਧੇ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਪ੍ਰਦੇਸ਼ ’ਚ ਜਾਰੀ ਕੋਰੋਨਾ ਕਰਫਿਊ ਤਹਿਤ 10 ਮਈ ਨੂੰ ਸਵੇਰੇ 6 ਵਜੇ ਤੋਂ ਕੁਝ ਹੋਰ ਸਖ਼ਤ ਪਾਬੰਦੀਆਂ ਲਾਉਣ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਵਿਚ ਹੋਈ ਇਕ ਉੱਚ ਪੱਧਰੀ ਬੈਠਕ ਵਿਚ ਲਿਆ ਗਿਆ। 

ਇਹ ਵੀ ਪੜ੍ਹੋ : ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ

ਬੈਠਕ ਵਿਚ ਫ਼ੈਸਲਾ ਲਿਆ ਗਿਆ ਕਿ ਪ੍ਰਦੇਸ਼ ’ਚ ਰੋਜ਼ਾਨਾ ਜ਼ਰੂਰਤ ਅਤੇ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਤੋਂ ਇਲਾਵਾ ਹੋਰ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਸਿਰਫ 3 ਘੰਟੇ ਹੀ ਖੁੱਲ੍ਹੀਆਂ ਰਹਿਣਗੀਆਂ ਅਤੇ ਇਸ ਦਾ ਸਮਾਂ ਸਬੰਧਤ ਡਿਪਟੀ ਕਮਿਸ਼ਨਰਾਂ ਵਲੋਂ ਤੈਅ ਕੀਤਾ ਜਾਵੇਗਾ। ਬੈਠਕ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਹੈ ਕਿ ਜਨਤਕ ਟਰਾਂਸਪੋਰਟ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਅਤੇ ਪ੍ਰਾਈਵੇਟ ਵਾਹਨਾਂ ਨੂੰ ਐਮਰਜੈਂਸੀ ਸਥਿਤੀ ਵਿਚ ਹੀ ਆਵਾਜਾਈ ਦੀ ਮਨਜ਼ੂਰੀ ਹੋਵੇਗੀ। 

ਇਹ ਵੀ ਪੜ੍ਹੋ :  ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਦਾ ਕਹਿਰ, ਇਕ ਦਿਨ ’ਚ 28 ਮੌਤਾਂ

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਪ੍ਰਦੇਸ਼ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਰੋਨਾ ਕਰਫਿਊ ਨੂੰ ਪ੍ਰਭਾਵੀ ਤੌਰ ’ਤੇ ਅਮਲ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਫ਼ੈਸਲਾ ਕੋਰੋਨਾ ਵਾਇਰਸ ਦੀ ਚੇਨ ਤੋੜਨ ਅਤੇ ਪ੍ਰਦੇਸ਼ ਵਾਸੀਆਂ ਦੀ ਜ਼ਿੰਦਗੀ ਅਤੇ ਸੁਰੱਖਿਆ ਨੂੰ ਵੇਖਦੇ ਹੋਏ ਲਿਆ ਹੈ।


Tanu

Content Editor

Related News