ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਦਾ ਕਹਿਰ, 40 ਮਰੀਜ਼ਾਂ ਨੇ ਤੋੜਿਆ ਦਮ
Tuesday, May 11, 2021 - 06:17 PM (IST)
ਸ਼ਿਮਲਾ (ਭਾਸ਼ਾ)— ਹਿਮਾਚਲ ਪ੍ਰਦੇਸ਼ ’ਚ ਕੋਵਿਡ-19 ਦੇ ਵਾਇਰਸ ਨਾਲ 40 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਮੰਗਲਵਾਰ ਨੂੰ ਵੱਧ ਕੇ 1965 ਹੋ ਗਿਆ ਹੈ। ਇਸ ਦੇ ਨਾਲ ਹੀ 1984 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 1,37,766 ਹੋ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਹਿਮਾਚਲ ’ਚ ਕੋਰੋਨਾ ਨਾਲ 34 ਮੌਤਾਂ, ਮਿ੍ਰਤਕਾਂ ਦਾ ਅੰਕੜਾ 1900 ਤੋਂ ਪਾਰ
ਅੱਜ ਯਾਨੀ ਕਿ ਮੰਗਲਵਾਰ ਨੂੰ ਦੁਪਹਿਰ 2 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਸੂਬੇ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 33,477 ਬਣੀ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿਚ 2,885 ਹੋਰ ਲੋਕਾਂ ਦੇ ਸਿਹਤਮੰਦ ਹੋਣ ਨਾਲ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1,02,285 ਹੋ ਗਈ ਹੈ।
ਇਹ ਵੀ ਪੜ੍ਹੋ: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ
ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਆਫ਼ਤ ਨੂੰ ਵੇਖਦਿਆਂ ਸੂਬਾ ਸਰਕਾਰ ਨੇ 16 ਮਈ ਤੱਕ ‘ਕੋਰੋਨਾ ਕਰਫਿਊ ਲਾਇਆ’ ਹੋਇਆ ਹੈ। ਇਸ ਦੌਰਾਨ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਦੇ ਨਾਲ ਹੀ ਪ੍ਰਦੇਸ਼ ’ਚ ਧਾਰਾ 144 ਲਾਗੂ ਰਹੇਗੀ। ਇਸ ਦੇ ਤਹਿਤ ਇਕ ਥਾਂ ’ਤੇ 5 ਤੋਂ ਵਧੇਰੇ ਲੋਕ ਇਕੱਠੇ ਨਹੀਂ ਹੋ ਸਕਣਗੇ। ਬਜ਼ਾਰ ਮੁਕੰਮਲ ਤੌਰ ’ਤੇ ਬੰਦ ਹਨ। ਵਿੱਦਿਅਕ ਅਦਾਰੇ ਵੀ ਅਣਮਿੱਥ ਸਮੇਂ ਲਈ ਬੰਦ ਹਨ।