ਹਿਮਾਚਲ ਦੇ ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਸਿਰ ''ਚ ਲੱਗੀ ਸੱਟ, ਹਸਪਤਾਲ ''ਚ ਦਾਖ਼ਲ

Wednesday, Mar 29, 2023 - 10:32 AM (IST)

ਹਿਮਾਚਲ ਦੇ ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਸਿਰ ''ਚ ਲੱਗੀ ਸੱਟ, ਹਸਪਤਾਲ ''ਚ ਦਾਖ਼ਲ

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਮੰਗਲਵਾਰ ਸ਼ਾਮ ਟਹਿਲਣ ਦੌਰਾਨ ਸ਼ਿਮਲਾ ਸਥਿਤ ਆਪਣੇ ਘਰ ਨੇੜੇ ਫਿਸਲ ਕੇ ਡਿੱਗ ਗਏ, ਜਿਸ ਨਾਲ ਉਨ੍ਹਾਂ ਦੇ ਸਿਰ 'ਚ ਸੱਟ ਲੱਗ ਗਈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਆਈ.ਜੀ.ਐੱਮ.ਸੀ. ਸ਼ਿਮਲਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

PunjabKesari

ਡਾਕਟਰਾਂ ਨੇ ਦੱਸਿਆ ਕਿ ਅਗਨੀਹੋਤਰੀ ਠੀਕ ਹਨ ਅਤੇ ਉਨ੍ਹਾਂ ਦਾ ਸਿਟੀ ਸਕੈਨ ਕੀਤਾ ਗਿਆ ਹੈ। ਅਗਨੀਹੋਤਰੀ ਨੂੰ ਦੇਖਣ ਲਈ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਆਈ.ਜੀ.ਐੱਮ.ਸੀ. ਪਹੁੰਚੇ ਅਤੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਬਾਅਦ 'ਚ ਇਕ ਸੋਸ਼ਲ ਮੀਡੀਆ ਪੋਸਟ 'ਚ ਅਗਨੀਹੋਤਰੀ ਨੇ ਕਿਹਾ ਕਿ ਉਹ ਠੀਕ ਹਨ ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਕਰਨ ਅਤੇ ਸ਼ੁੱਭਕਾਮਨਾਵਾਂ ਲਈ ਧੰਨਵਾਦ ਕੀਤਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News