ਹਿਮਾਚਲ ਪ੍ਰਦੇਸ਼ ਘੁੰਮਣ ਜਾਣ ਵਾਲੇ ਸੈਲਾਨੀਆਂ ਲਈ ਖੁਸ਼ਖ਼ਬਰੀ

09/16/2020 4:42:56 PM

ਸ਼ਿਮਲਾ—  ਹਿਮਾਚਲ ਪ੍ਰਦੇਸ਼ ਘੁੰਮਣ ਜਾਣ ਵਾਲੇ ਸੈਲਾਨੀਆਂ ਲਈ ਖੁਸ਼ਖ਼ਬਰੀ ਹੈ। ਹਿਮਾਚਲ ਸਰਕਾਰ ਨੇ ਸਰਹੱਦਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਹਿਮਾਚਲ 'ਚ ਹੁਣ ਬਾਹਰੀ ਲੋਕਾਂ ਨੂੰ ਐਂਟਰੀ ਮਿਲ ਸਕੇਗੀ। ਪ੍ਰਦੇਸ਼ 'ਚ ਐਂਟਰੀ ਲਈ ਹੁਣ ਕਿਸੇ ਵੀ ਤਰ੍ਹਾਂ ਦੀ ਰਜਿਸਟ੍ਰੇਸ਼ਨ ਨਹੀਂ ਕਰਵਾਉਣੀ ਪਵੇਗੀ। ਖ਼ਾਸ ਗੱਲ ਇਹ ਹੈ ਕਿ ਬਾਹਰ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਹੁਣ ਕੋਵਿਡ-19 ਦੀ ਨੈਗੇਟਿਵ ਰਿਪੋਰਟ ਲਿਆਉਣ ਦੀ ਲੋੜ ਵੀ ਨਹੀਂ ਪਵੇਗੀ। 

PunjabKesari

ਹੁਣ ਸਿਰਫ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਹੀ ਲਾਗੂ ਹੋਣਗੇ। ਬਾਹਰ ਤੋਂ ਆਉਣ ਵਾਲਿਆਂ ਨੂੰ ਕੁਆਰੰਟਾਈਨ ਵੀ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਬੁੱਧਵਾਰ ਨੂੰ ਵਿਧਾਨ ਸਭਾ 'ਚ ਕਿਹਾ ਕਿ ਹਿਮਾਚਲ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ਵਿਚ ਲੋਕਾਂ ਦੀ ਬਿਨਾਂ ਰੋਕ-ਟੋਕ ਆਵਾਜਾਈ ਦੀ ਆਗਿਆ ਦੇ ਦਿੱਤੀ ਹੈ। ਸੂਬਾ ਸਰਕਾਰ ਵਲੋਂ ਸੈਰ-ਸਪਾਟਾ ਉਦਯੋਗ ਨੂੰ ਰਾਹਤ ਦੇਣ ਬਾਰੇ ਫ਼ੈਸਲਾ ਲਿਆ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਕੈਬਨਿਟ ਨੇ ਮੰਗਲਵਾਰ ਨੂੰ ਅੰਤਰਰਾਜੀ ਆਵਾਜਾਈ ਖੋਲ੍ਹਣ ਦਾ ਫ਼ੈਸਲਾ ਕੀਤਾ, ਕਿਉਂਕਿ ਹੋਰ ਸੂਬੇ ਪਹਿਲਾਂ ਹੀ ਅਜਿਹਾ ਕਰ ਚੁੱਕੇ ਹਨ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਲੋਕਾਂ ਦੀ ਪਹਿਚਾਣ ਕਰਨ ਲਈ ਅਸੀਂ ਅਜੇ ਤੱਕ ਪਾਬੰਦੀਆਂ ਲਾ ਰੱਖੀਆਂ ਸਨ ਪਰ ਮਜ਼ਦੂਰਾਂ, ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਇਸ ਤੋਂ ਕਾਫੀ ਪਰੇਸ਼ਾਨੀ ਹੋ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਲਈ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਗਿਆ। ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਹਿਮਾਚਲ ਪ੍ਰਦੇਸ਼ ਨੇ ਆਪਣੀਆਂ ਸਰਹੱਦਾਂ 'ਤੇ ਰੋਕ ਲਾ ਦਿੱਤੀ ਸੀ। ਅਨਲੌਕ-4 ਵਿਚ ਹੌਲੀ-ਹੌਲੀ ਸਭ ਕੁਝ ਆਮ ਹੁੰਦਾ ਜਾ ਰਿਹਾ ਹੈ, ਜਿਸ ਲਈ ਕਈ ਤਰ੍ਹਾਂ ਦੀ ਰਾਹਤ ਲੋਕਾਂ ਦੀ ਦਿੱਤੀ ਜਾ ਰਹੀ ਹੈ।


Tanu

Content Editor

Related News