ਸ਼ਿਮਲਾ 'ਚ ਵਾਪਰਿਆ ਭਿਆਨਕ ਹਾਦਸਾ; ਡੂੰਘੀ ਖੱਡ 'ਚ ਡਿੱਗੀ ਬੱਸ, 4 ਲੋਕਾਂ ਦੀ ਮੌਤ
Friday, Jun 21, 2024 - 11:01 AM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਜੁੱਬਲ 'ਚ ਸ਼ੁੱਕਰਵਾਰ ਯਾਨੀ ਕਿ ਅੱਜ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜੁੱਬਲ ਥਾਣਾ ਖੇਤਰ ਤਹਿਤ ਗਿਲਟਾਡੀ ਇਲਾਕੇ ਵਿਚ ਹਿਮਾਚਲ ਪ੍ਰਦੇਸ਼ ਰੋਡ ਐਂਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਇਕ ਬੱਸ ਡੂੰਘੀ ਖੱਡ 'ਚ ਡਿੱਗ ਗਈ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਦੋ ਯਾਤਰੀਆਂ ਨੇ ਮੌਕੇ 'ਤੇ ਦਮ ਤੋੜ ਦਿੱਤਾ, ਜਦਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਹਸਪਤਾਲ ਲਿਜਾਂਦੇ ਸਮੇਂ ਰਾਹ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ- ਨਿਤੀਸ਼ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਰਾਖਵੇਂਕਰਨ ਦਾ ਦਾਇਰਾ ਵਧਾਉਣ ਦਾ ਫ਼ੈਸਲਾ ਕੀਤਾ ਰੱਦ
ਇਹ ਹਾਦਸਾ ਜੁੱਬਲ ਦੇ ਕੇਂਚੀ ਇਲਾਕੇ ਵਿਚ ਉਸ ਸਮੇਂ ਵਾਪਰਿਆ ਜਦੋਂ ਸ਼ਿਮਲਾ ਜ਼ਿਲ੍ਹੇ ਦੇ ਰੋਹੜੂ ਇਲਾਕੇ ਵਿਚ ਕੁੱਡੂ-ਦਿਲਤਾਰੀ ਜਾ ਰਹੀ ਬੱਸ ਪਹਾੜੀ ਸੜਕ ਤੋਂ ਹੇਠਾਂ ਖੱਡ ਵਿਚ ਜਾ ਡਿੱਗੀ। ਮੈਨੇਜਿੰਗ ਡਾਇਰੈਕਟਰ ਰੋਹਨ ਚੰਦ ਠਾਕੁਰ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 6:45 'ਤੇ ਬੱਸ ਦੇ ਸੜਕ 'ਤੇ ਪਲਟਣ ਤੋਂ ਬਾਅਦ ਵਾਪਰਿਆ। ਡਰਾਈਵਰ ਅਤੇ ਕੰਡਕਟਰ ਸਮੇਤ ਕੁੱਲ 5 ਯਾਤਰੀ ਸਵਾਰ ਸਨ। ਤਿੰਨ ਜ਼ਖਮੀਆਂ ਨੂੰ ਰੋਹੜੂ ਦੇ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਡਰਾਈਵਰ ਅਤੇ ਕੰਡਕਟਰ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਚੈੱਕ ਹੋਣਗੀਆਂ EVM ਮਸ਼ੀਨਾਂ ! ਭਾਜਪਾ ਵਲੋਂ ਜਿੱਤੀਆਂ 2 ਸੀਟਾਂ 'ਤੇ ਚੋਣ ਕਮਿਸ਼ਨ ਕਰਵਾਏਗਾ ਜਾਂਚ
ਮ੍ਰਿਤਕਾਂ ਦੀ ਪਛਾਣ ਕਰਮ ਦਾਸ (ਡਰਾਈਵਰ), ਰਾਕੇਸ਼ ਕੁਮਾਰ (ਕੰਡਕਟਰ), ਬੀਰਮਾ ਦੇਵੀ ਅਤੇ ਧੰਨ ਸ਼ਾਹ ਵਾਸੀ ਨੇਪਾਲ ਵਜੋਂ ਹੋਈ ਹੈ। ਜ਼ਖ਼ਮੀਆਂ ਦੀ ਪਛਾਣ ਜਿਯੇਂਦਰ ਰੰਗਾ, ਦੀਪਿਕਾ ਅਤੇ ਹਸਤ ਬਹਾਦਰ ਵਜੋਂ ਹੋਈ ਹੈ। ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਰਾਹਤ ਕੰਮ ਸ਼ੁਰੂ ਕੀਤਾ ਅਤੇ ਜ਼ਖ਼ਮੀਆਂ ਨੂੰ ਖੱਡ ਵਿਚੋਂ ਬਾਹਰ ਕੱਢਿਆ। ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਡਰਾਈਵਰ ਅਤੇ ਕੰਡਕਟਰ ਤੋਂ ਇਲਾਵਾ ਹੋਰ ਮ੍ਰਿਤਕ ਸਥਾਨਕ ਪਿੰਡਾਂ ਦੇ ਹਨ। ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਅਤੇ ਉਨ੍ਹਾਂ ਨੂੰ ਸਿਵਲ ਰੋਹੜੂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਆਈਸਕ੍ਰੀਮ 'ਚੋਂ ਵੱਢੀ ਹੋਈ ਉਂਗਲ ਤੋਂ ਬਾਅਦ ਹੁਣ ਆਲੂ ਦੇ ਚਿਪਸ ਦੇ ਪੈਕੇਟ ’ਚ ਮਿਲਿਆ ਮਰਿਆ ਡੱਡੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e