ਹਿਮਾਚਲ ਪ੍ਰਦੇਸ਼ ਸਰਕਾਰ ਨੇ ‘ਅਗਨੀਵੀਰਾਂ’ ਲਈ ਕੀਤਾ ਅਹਿਮ ਐਲਾਨ

06/26/2022 4:32:09 PM

ਸ਼ਿਮਲਾ– ਹਿਮਾਚਲ ਪ੍ਰਦੇਸ਼ ਸਰਕਾਰ ਨੇ ਹਥਿਆਰਬੰਦ ਫੋਰਸ ’ਚ 4 ਸਾਲ ਦੇ ਸੇਵਾ ਸਮੇਂ ਪੂਰੀ ਕਰਨ ਵਾਲੇ ‘ਅਗਨੀਵੀਰਾਂ’ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਜਾਰੀ ਇਕ ਪ੍ਰੈੱਸ ਕਾਨਫਰੰਸ ’ਚ ਇਹ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ’ਚ ਹੋਈ ਕੈਬਨਿਟ ਬੈਠਕ ’ਚ ਇਹ ਫ਼ੈਸਲਾ ਲਿਆ ਗਿਆ।

ਹਾਲਾਂਕਿ ਸਰਕਾਰ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਕਿੰਨਾ ਅਹੁਦਿਆਂ ’ਤੇ ‘ਅਗਨੀਵੀਰਾਂ’ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਬਾਰੇ ਪੁੱਛੇ ਜਾਣ ’ਤੇ ਠਾਕੁਰ ਦੇ ਪ੍ਰੈੱਸ ਸਕੱਤਰ ਰਾਜੇਸ਼ ਨੇ ਕਿਹਾ ਕਿ ਤੌਰ-ਤਰੀਕਿਆਂ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਦਰਮਿਆਨ ਸਰਕਾਰੀ ਨੌਕਰੀਆਂ ’ਚ ਭਰਤੀ ਦਾ ਸੁਤੰਤਰ ਅਤੇ ਨਿਰਪੱਖ ਸੰਚਾਲਨ ਯਕੀਨੀ ਕਰਨ ਦੇ ਮੱਦੇਨਜ਼ਰ ਕੈਬਨਿਟ ਨੇ ਹਿਮਾਚਲ ਪ੍ਰਦੇਸ਼ ਕਰਮਚਾਰੀ ਚੋਣ ਕਮਿਸ਼ਨ ਵਲੋਂ ਆਯੋਜਿਤ ਇਮਤਿਹਾਨਾਂ ਨੂੰ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਬੋਰਡ ਅਤੇ ਹੋਰ ਹੋਰ ਨਿਰਧਾਰਿਤ ਪ੍ਰੀਖਿਆਵਾਂ ਨੂੰ ਨਿਵਾਰਨ ਰੋਕਥਾਮ ਐਕਟ, 1984 ਦੇ ਦਾਇਰੇ ਵਿਚ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ।

 

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ‘ਅਗਨੀਪਥ ਭਰਤੀ ਯੋਜਨਾ’ ਕੱਢੀ ਗਈ ਹੈ। ਇਸ ਤਹਿਤ ਨੌਜਵਾਨਾਂ ਨੂੰ ਮਹਿਜ 4 ਸਾਲ ਲਈ ਭਰਤੀ ਕੀਤਾ ਜਾਵੇਗਾ। ਇਸ ’ਚ ਉਮਰ ਹੱਦ ਸਾਢੇ 17 ਸਾਲ ਤੋਂ 21 ਸਾਲ ਤੈਅ ਕੀਤੀ ਗਈ ਹੈ। ਜਿਸ ਤੋਂ ਬਾਅਦ ਇਕ ਵੱਡਾ ਸਵਾਲ ਉੱਠ ਖੜ੍ਹਾ ਹੋਇਆ ਕਿ 4 ਸਾਲ ਬਾਅਦ ਸੇਵਾਮੁਕਤ ਹੋ ਮਗਰੋਂ ਨੌਜਵਾਨ ਕੀ ਕਰਨਗੇ? ਇਸ ਭਰਤੀ ਯੋਜਨਾ ਨੂੰ ਲੈ ਕੇ ਵੱਖ-ਵੱਖ ਸੂਬਿਆਂ ’ਚ ਵਿਰੋਧ ਪ੍ਰਦਰਸ਼ਨ ਵੀ ਹੋਏ ਹਨ।


Tanu

Content Editor

Related News